ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 320ਵਾਂ ਸੰਪੂਰਨਤਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੀ ਹੋਈ ਸਮਾਪਤੀ
ਤਲਵੰਡੀ ਸਾਬੋ, 30 ਅਗਸਤ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 320ਵਾਂ ਸੰਪੂਰਨਤਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਜਿਥੇ ਵੱਡੀ ਗਿਣਤੀ ਸੰਗਤਾਂ ਨੇ ਪਾਵਨ ਸਰੋਵਰਾਂ ‘ਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗੁਰਮਤਿ ਸਮਾਗਮਾਂ ‘ਚ ਵੀ ਹਾਜ਼ਰੀ ਭਰੀ।
ਤਲਵੰਡੀ ਸਾਬੋ, 30 ਅਗਸਤ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 320ਵਾਂ ਸੰਪੂਰਨਤਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਜਿਥੇ ਵੱਡੀ ਗਿਣਤੀ ਸੰਗਤਾਂ ਨੇ ਪਾਵਨ ਸਰੋਵਰਾਂ ‘ਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗੁਰਮਤਿ ਸਮਾਗਮਾਂ ‘ਚ ਵੀ ਹਾਜ਼ਰੀ ਭਰੀ। ਗੁਰਮਤਿ ਸਮਾਗਮ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਵੱਖ-ਵੱਖ ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ। ਸਭ ਤੋਂ ਪਹਿਲਾਂ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਦੌਰਾਨ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿੱਖ ਨੌਜਵਾਨੀ ਨੂੰ ਆਪਣੇ ਅਮੀਰ ਇਤਿਹਾਸਿਕ ਵਿਰਸੇ ਨਾਲ ਜੁੜਨ ਅਤੇ ਨਸ਼ਿਆਂ ਵਰਗੀਆਂ ਲਾਹਨਤਾਂ ਤੋਂ ਦੂਰ ਰਹਿ ਕੇ ਗੁਰਮਤਿ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਦੂਜੇ ਪਾਸੇ, ਭੋਗ ਸਮਾਗਮ ਉਪਰੰਤ ਤਖ਼ਤ ਸਾਹਿਬ ਕੰਪਲੈਕਸ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਜੈਦੀਪ ਸਿੰਘ ਫਗਵਾੜਾ, ਗਿਆਨੀ ਰਣਜੀਤ ਸਿੰਘ ਜਲੰਧਰ, ਗਿਆਨੀ ਦਿਲਬਾਗ ਸਿੰਘ ਬਲੇਰ ਅੰਮ੍ਰਿਤਸਰ, ਗਿਆਨੀ ਜਜਬੀਰ ਸਿੰਘ ਤਰਨ ਤਾਰਨ ਤੇ ਭਾਈ ਆਲਮ ਸਿੰਘ ਕਥਾਵਾਚਕ ਤਖ਼ਤ ਸਾਹਿਬ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਵੀਰ ਰਸੀ ਵਾਰਾਂ ਰਾਹੀਂ ਗੁਰੂ-ਜਸ ਗਾਇਨ ਕੀਤਾ। ਇਸ ਦੇ ਨਾਲ ਹੀ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਲੋਂ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਸਬੰਧਿਤ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜੋ ਕਿ ਆਈਆਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਰਹੀਆਂ।ਸਮਾਗਮਾਂ ਦੌਰਾਨ ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੂਟਾ ਸਿੰਘ ਗੁੜਥੜੀ, ਬੀਬੀ ਜਸਪਾਲ ਕੌਰ ਤੇ ਸੁਰਜੀਤ ਸਿੰਘ ਰਾਏਪੁਰ ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ, ਸੁਖਮੰਦਰ ਸਿੰਘ ਸਿੱਖਿਆ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਅਮਨਪ੍ਰੀਤ ਸਿੰਘ ਅਸਿਸਟੈਂਟ ਡਾਇਰੈਕਟਰ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਮੈਂਬਰ, ਡਾ. ਨਰਿੰਦਰ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ, ਪ੍ਰਿੰਸੀਪਲ ਗੁਰਤੇਜ ਸਿੰਘ ਠੀਕਰੀਵਾਲਾ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੈਨੇਜਰ ਤਖ਼ਤ ਸਾਹਿਬ, ਭੁਪਿੰਦਰ ਸਿੰਘ ਲਹਿਰੀ, ਗੁਰਚਰਨ ਸਿੰਘ ਜੀਦਾ, ਗੁਰਸੇਵਕ ਸਿੰਘ ਕਿੰਗਰਾ, ਜਸਵਿੰਦਰ ਸਿੰਘ ਜ਼ੈਲਦਾਰ, ਜਗਜੀਤ ਸਿੰਘ ਖ਼ਾਲਸਾ, ਗੁਰਜੰਟ ਸਿੰਘ ਵਧੀਕ ਹੈੱਡ ਗ੍ਰੰਥੀ, ਗੁਰਦੇਵ ਸਿੰਘ ਮੀਤ ਮੈਨੇਜਰ, ਥਾਣਾ ਸਿੰਘ ਚੱਠਾ, ਭਾਈ ਰਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਤੇਜਾ ਮਲਕਾਣਾ ਤੋਂ ਇਲਾਵਾ ਵੱਡੀ ਤਾਦਾਦ ਵਿਚ ਸੰਗਤ ਮੌਜੂਦ ਸੀ। ਸਮਾਗਮਾਂ ਦੀ ਸਮਾਪਤੀ ‘ਤੇ ਪੰਜ ਪਿਆਰਿਆਂ ਵਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।