ਜੱਸਾ ਪੱਟੀ ਵਲੋਂ ਖੇਡ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਵਜੋਂ ਅਸਤੀਫ਼ਾ
ਕਿਹਾ, ‘ਆਪ’ ਦੇ ਹਲਕਾ ਇੰਚਾਰਜ ਪੱਟੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ
ਪੱਟੀ, 30 ਅਗਸਤ ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਖੇਡ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਦੇ ਅਹੁਦੇ ਤੋਂ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਦਿੰਦਿਆਂ ਜੱਸਾ ਪੱਟੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੀ ਹਾਈਕਮਾਨ ਅਤੇ ਸਰਕਾਰ ਨੂੰ ਭੇਜ ਦਿੱਤਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਮੇਵਾਰੀ, ਜਿਸ ਵਿਚ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ, ਲਈ ਪੂਰਾ ਸਮਾਂ ਦੇ ਸਕਣ।
ਜ
ਜਾਣਕਾਰੀ ਦਿੰਦੇ ਹੋਏ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ। ਤਸਵੀਰ : ਕਾਲੇਕੇ
31-08-2026
ਪੱਟੀ, 30 ਅਗਸਤ ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਖੇਡ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਦੇ ਅਹੁਦੇ ਤੋਂ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਦਿੰਦਿਆਂ ਜੱਸਾ ਪੱਟੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੀ ਹਾਈਕਮਾਨ ਅਤੇ ਸਰਕਾਰ ਨੂੰ ਭੇਜ ਦਿੱਤਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਮੇਵਾਰੀ, ਜਿਸ ਵਿਚ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ, ਲਈ ਪੂਰਾ ਸਮਾਂ ਦੇ ਸਕਣ। ਵਰਨਣਯੋਗ ਹੈ ਕਿ ਪੱਟੀ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੋ ਡੀ.ਐਮ. ਖੁਦਕੁਸ਼ੀ ਮਾਮਲੇ ਵਿਚ ਇਸ ਸਮੇਂ 23 ਮਾਰਚ, 2026 ਤੋਂ ਜੇਲ੍ਹ ਵਿਚ ਹਨ, ਦੀ ਜਗ੍ਹਾ ਪੱਟੀ ਹਲਕੇ ਦੀ ਕਮਾਨ ਜੱਸਾ ਪੱਟੀ ਨੂੰ ਸੌਂਪੀ ਗਈ ਹੈ। ਇਸ ਮੌਕੇ ਜੱਸਾ ਪੱਟੀ ਨੇ ਦੱਸਿਆ ਕਿ ਉਹ ਪੱਟੀ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਆਪਣਾ ਪੂਰਾ ਸਮਾਂ ਪੱਟੀ ਹਲਕੇ ਦੇ ਲੋਕਾਂ ਅਤੇ ਪੱਟੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਵਿਚ ਲਗਾਉਣਾ ਚਾਹੁੰਦੇ ਹਨ।