30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬੀ ਯੂਨੀਵਰਸਿਟੀ ਵਲੋਂ ਫ਼ੀਸਾਂ ’ਚ ਕੀਤਾ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਸਸਤੀ ਉੱਚ ਸਿੱਖਿਆ ਪ੍ਰਤੀ ਵਚਨਬੱਧਤਾ ਤੇ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਫ਼ੈਸਲਾ-ਡਾ. ਜਗਦੀਪ ਸਿੰਘ

ਪਟਿਆਲਾ, 30 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਫੀਸਾਂ ਵਿਚ ਕੀਤਾ ਗਿਆ ਹਾਲੀਆ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਉਪ-ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਫੀਸਾਂ ਵਿਚ ਕੀਤਾ ਗਿਆ ਹਾਲੀਆ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਦੌਰਾਨ ਵਿਦਿਆਰਥੀਆਂ ਦੀਆਂ ਮੰਗਾਂ ਤੇ ਹਿਤਾਂ ਨੂੰ ਮੁੱਖ ਰੱਖਦਿਆਂ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਮੋਪਸ, ਰਜਿਸਟ੍ਰੇਸ਼ਨ ਫੀਸ ਤੇ ਹੋਸਟਲ ਫੀਸਾਂ ਵਿਚ ਕੀਤਾ ਸਮੁੱਚਾ ਵਾਧਾ ਪੂਰਨ ਤੌਰ ‘ਤੇ ਵਾਪਸ ਲੈਣ ਦਾ ਅਹਿਮ ਫੈਸਲਾ ਲਿਆ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਦੱਸਿਆ ਗਿਆ ਕਿ ਵਿਦਿਆਰਥੀਆਂ ਦੇ ਵਡੇਰੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਨੇ ਇਹ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀ ਨੁਮਾਇੰਦਿਆਂ ਤੇ ਹੋਰ ਹਿੱਸੇਦਾਰਾਂ ਵਲੋਂ ਫੀਸ ਵਾਧੇ ਸੰਬੰਧੀ ਪ੍ਰਗਟਾਈਆਂ ਗਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਪਹੁੰਚਯੋਗ ਤੇ ਕਿਫ਼ਾਇਤੀ ਉੱਚ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਯੂਨੀਵਰਸਿਟੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਚਨਬੱਧਤਾ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ 2026-27 ਦੇ ਅਕਾਦਮਿਕ ਸੈਸ਼ਨ ਲਈ ਫੀਸਾਂ ਦਾ ਢਾਂਚਾ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਲਾਗੂ ਫੀਸਾਂ ਦੇ ਪੱਧਰ ’ਤੇ ਹੀ ਕਾਇਮ ਰਹੇਗਾ ਅਤੇ ਫੀਸਾਂ ਦੇ ਮਾਮਲੇ ’ਚ ਪੂਰੀ ਤਰ੍ਹਾਂ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਤੇ ਅਕਾਦਮਿਕ ਹਿਤ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹਨ। ਭਾਵੇਂ ਯੂਨੀਵਰਸਿਟੀ ਇਸ ਸਮੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਫਿਰ ਵੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਜ਼ਿਕਰਯੋਗ ਹੈ ਕਿ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੇ ਇਸ ਫ਼ੈਸਲੇ ਨੂੰ ਵਿਦਿਆਰਥੀ ਵਰਗ ਦੀਆਂ ਚਿੰਤਾਵਾਂ ਦੂਰ ਕਰਨ ਅਤੇ ਕਿਫ਼ਾਇਤੀ, ਸਮਾਵੇਸ਼ੀ ਤੇ ਪਹੁੰਚਯੋਗ ਉੱਚ ਸਿੱਖਿਆ ਪ੍ਰਤੀ ਪੰਜਾਬੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦੁੱਧ ਦੇ ਕਾਲੇ ਕਾਰੋਬਾਰ ਰਾਹੀਂ ਇਨਸਾਨੀ ਜ਼ਿੰਦਗੀਆਂ ਨੂੰ ਵੰਡੀ ਜਾ ਰਹੀ ਮੌਤ ਯੂਰੀਆ, ਸੂਜੀ ਤੇ ਲੰਘੀ ਹੋਈ ਤਰੀਕ ਵ... ਅਗਲੀ ਖ਼ਬਰ ਕੁਦਰਤ ਨਾਲ ਹੋ ਰਹੀ ਛੇੜਛਾੜ ਮਨੁੱਖੀ ਸਮਾਜ ਲਈ ਮਹਿੰਗਾ ਸੌਦਾ ਹਿਮਾਚਲ ਪ੍ਰਦੇਸ਼ ਵਿੱਚ ਵਧ ਰਹੀਆਂ ਬਨਾਉਟੀ ਝੀਲਾਂ ਪੰਜਾਬ...
Ad Position 24