30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਲਈ ਜਾਸੂਸੀ ਕਰ ਰਹੇ ਨੌਜਵਾਨ ਤੋਂ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ * ਦੋ ਹੋਰ ਨੌਜਵਾਨ ਗ੍ਰਿਫ਼ਤਾਰ * ਸੂਬੇ ਭਰ ਵਿਚ ਜਾਸੂਸੀ ਦੇ ਨੈੱਟਵਰਕ ਦਾ ਪੁਲਿਸ ਨੇ ਕੀਤਾ ਪਰਦਾਫਾਸ਼

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਦੇ ਨੌਜਵਾਨ ਰਛਪਾਲ ਸਿੰਘ (20) ਤੋਂ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਹੋਏ ਹਨ। ਜਾਣਕਾਰੀ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਉਸ ਦੇ ਰਿਸ਼ਤੇਦਾਰ ਨੇ ਹੀ ਉਸ ਨੂੰ ਪਾਕਿਸਤਾਨ ਸਥਿਤ ਕੁਝ ਵਿਅਕਤੀਆਂ ਨਾਲ ਜਾਸੂਸੀ ਲਈ ਜੋੜਿਆ ਸੀ।

Ad Position 21
No active advertisement
ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਲਈ ਜਾਸੂਸੀ ਕਰ ਰਹੇ ਨੌਜਵਾਨ ਤੋਂ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ * ਦੋ ਹੋਰ ਨੌਜਵਾਨ ਗ੍ਰਿਫ਼ਤਾਰ * ਸੂਬੇ ਭਰ ਵਿਚ ਜਾਸੂਸੀ ਦੇ ਨੈੱਟਵਰਕ ਦਾ ਪੁਲਿਸ ਨੇ ਕੀਤਾ ਪਰਦਾਫਾਸ਼ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਦੇ ਨੌਜਵਾਨ ਰਛਪਾਲ ਸਿੰਘ (20) ਤੋਂ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਹੋਏ ਹਨ। ਜਾਣਕਾਰੀ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਉਸ ਦੇ ਰਿਸ਼ਤੇਦਾਰ ਨੇ ਹੀ ਉਸ ਨੂੰ ਪਾਕਿਸਤਾਨ ਸਥਿਤ ਕੁਝ ਵਿਅਕਤੀਆਂ ਨਾਲ ਜਾਸੂਸੀ ਲਈ ਜੋੜਿਆ ਸੀ। ਪੁਲਿਸ ਹੁਣ ਉਸ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਰਹੀ ਹੈ।ਰਛਪਾਲ ਨੇ ਲੁਧਿਆਣਾ-ਫ਼ਿਰੋਜ਼ਪੁਰ ਰੋਡ ਸਥਿਤ ਇਕ ਦੁਕਾਨ ਕਿਰਾਏ ’ਤੇ ਲੈ ਕੇ ਜੁੱਤੀਆਂ ਦੀ ਦੁਕਾਨ ਖੋਲ੍ਹੀ ਸੀ ਅਤੇ ਉਥੇ ਕੈਮਰੇ ਲਗਾ ਦਿੱਤੇ, ਜਿਸ ਦਾ ਸਾਰਾ ਕੰਟਰੋਲ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀਆਂ ਦੇ ਕਾਰਕੁਨਾਂ ਪਾਸ ਸੀ।ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਰਛਪਾਲ ਸਿੰਘ ਪਿਛਲੇ ਦੋ ਮਹੀਨਿਆਂ ਤੋਂ ਪਾਕਿਸਤਾਨ ਲਈ ਜਾਸੂਸੀ ਕਰ ਰਿਹਾ ਸੀ ਅਤੇ ਉਸ ਦੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਸ ਦੇ ਅੰਮ੍ਰਿਤਸਰ ਜੇਲ੍ਹ ’ਚ ਬੰਦ ਉਸ ਦੇ ਰਿਸ਼ਤੇਦਾਰ ਨੇ ਉਸ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਨਾਲ ਜੋੜਿਆ ਸੀ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਜਾਂਚ) ਹਰਪਾਲ ਸਿੰਘ ਨੇ ਦੱਸਿਆ ਕਿ ਰਛਪਾਲ ’ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਉਹ ਨਸ਼ੇ ਦਾ ਆਦੀ ਹੈ। ਉਸ ਦਾ ਇਕ ਰਿਸ਼ਤੇਦਾਰ ਹੈਰੋਇਨ ਦੇ ਮਾਮਲੇ ਵਿਚ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹੈ। ਪੁਲਿਸ ਜੇਲ੍ਹ ਦੇ ਕੈਦੀ ਦੇ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਸੰਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਵਲੋਂ ਹੁਣ ਰਛਪਾਲ ਦੇ ਸਾਥੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜੋ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਲਈ ਸੂਬੇ ਭਰ ਵਿਚ ਕੰਮ ਕਰ ਰਹੇ ਹਨ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਰਛਪਾਲ ਨੂੰ ਇਸ ਕੰਮ ਲਈ ਲਗਭਗ 3 ਲੱਖ ਰੁਪਏ ਨਕਦ ਮਿਲੇ ਸਨ, ਨਾਲ ਹੀ ਦੁਕਾਨ ਲਈ ਹਰ ਮਹੀਨੇ 40,000 ਰੁਪਏ ਦਾ ਕਿਰਾਇਆ ਵੀ ਮਿਲਿਆ ਸੀ। ਰਛਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ, ਕਾਊਂਟਰ-ਇੰਟੈਲੀਜੈਂਸ ਅਤੇ ਪੁਲਿਸ ਨੇ ਸਨਿਚਰਵਾਰ ਨੂੰ ਅੰਮ੍ਰਿਤਸਰ ਦਿਹਾਤੀ ਦੇ ਜੱਸਰ ਪਿੰਡ ਤੋਂ ਦੋ ਹੋਰ ਮੁਲਜ਼ਮਾਂ ਵਰਿੰਦਰ ਮਸੀਹ ਅਤੇ ਰੋਹਿਤ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ। ਇਨ੍ਹਾਂ ਦੋਵਾਂ ਨੂੰ ਪਾਕਿਸਤਾਨੀ ਹੈਂਡਲਰਾਂ ਨੇ ਸੀ.ਸੀ.ਟੀ.ਵੀ. ਦੀ ਜਾਂਚ ਕਰਨ ਲਈ ਭੇਜਿਆ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਲਾਈਵ ਫੀਡ ਭੇਜਣਾ ਬੰਦ ਕਰ ਦਿੱਤਾ ਸੀ, ਕਿਉਂਕਿ ਉਹ ਰਛਪਾਲ ਦੀ ਗ੍ਰਿਫ਼ਤਾਰੀ ਤੋਂ ਅਣਜਾਣ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੈਸ਼ਨਲ ਟੈਸਟ ਹਾਊਸ ਨਾਲ ਸਮਝੌਤਾ ਜਲੰਧਰ ਵਿਖੇ ਅਤਿ-ਆਧੁਨਿਕ ਐਨ.ਟੀ.ਐਚ. ਲੈਬ ਸਥਾਪਤ ਕੀਤੀ ਜਾਵੇਗੀ ਅਗਲੀ ਖ਼ਬਰ ਉਘੇ ਖੇਤੀ ਮਾਹਰ, ਸਾਹਿਤਕਾਰ ਤੇ ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਦੁਸਾਂਝ ਦਾ ਦਿਹਾਂਤ
Ad Position 24