31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਪੀ.ਸੀ.ਏ. ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 31 ਅਗਸਤ (ਕਪਿਲ ਵਧਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅਤੇ ਮੁਹਾਲੀ ਸਥਿਤ ਪੀ. ਸੀ.

Ad Position 21
No active advertisement
ਅਜੀਤ ਡੈਸਕ 01-09-2026
ਚੰਡੀਗੜ੍ਹ, 31 ਅਗਸਤ (ਕਪਿਲ ਵਧਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅਤੇ ਮੁਹਾਲੀ ਸਥਿਤ ਪੀ.ਸੀ.ਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਇਹ ਈ-ਮੇਲ ਮੁੱਖ ਮੰਤਰੀ ਦਫ਼ਤਰ ਤੋਂ ਇਲਾਵਾ ਕਈ ਉੱਚ ਅਧਿਕਾਰੀਆਂ ਨੂੰ ਵੀ ਭੇਜੀ ਗਈ ਹੈ। ਈ-ਮੇਲ ’ਚ 13 ਸਤੰਬਰ ਤੱਕ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਕੋਈ ਮੈਚ ਦੇਖਣ ਨਾ ਜਾਣ ਦੀ ਚਿਤਾਵਨੀ ਦਿੰਦਿਆਂ ਆਈਫੋਨ, ਐਂਡਰਾਇਡ ਅਤੇ ਆਈਪੈਡ ਬੈਟਰੀ ਬੰਬ ਚਲਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਅਦਾਰਾ ‘ਅਜੀਤ’ ਧਮਕੀ ਭਰੀ ਇਸ ਈਮੇਲ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਕਰਦਾ। ਸੂਤਰਾਂ ਅਨੁਸਾਰ ਧਮਕੀ ਦੇਣ ਵਾਲਿਆਂ ਨੇ ਆਪਣੇ ਆਪ ਨੂੰ ਖ਼ਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖ਼ਾਲਸਾ ਨਾਲ ਸਬੰਧਿਤ ਹੋਣ ਦਾ ਦਾਅਵਾ ਕੀਤਾ ਹੈ। ਇਸੇ ਈ-ਮੇਲ ਵਿਚ ਪੰਜਾਬ-ਹਰਿਆਣਾ ਸਕੱਤਰੇਤ ਅਤੇ ਵਿਧਾਨ ਸਭਾ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਦੀ ਰਿਹਾਇਸ਼, ਚੰਡੀਗੜ੍ਹ ਵਿਧਾਨ ਸਭਾ ਅਤੇ ਸਰਕਾਰੀ ਦਫ਼ਤਰਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ। ਇਸ ਦੇ ਨਾਲ ਹੀ ਪੀ.ਸੀ.ਏ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਮੁਹਾਲੀ ਦੇ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ ਨੇ ਪੁਸ਼ਟੀ ਕੀਤੀ ਕਿ ਇਹਤਿਆਤ ਵਜੋਂ ਸਟੇਡੀਅਮ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪੁਲਿਸ ਵਲੋਂ ਈ-ਮੇਲ ਦੇ ਸਰੋਤ ਅਤੇ ਧਮਕੀ ਦੀ ਗੰਭੀਰਤਾ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਯੂਥ ਅਕਾਲੀ ਦਲ ਦੇ 7 ਨੌਜਵਾਨਾਂ ਨੂੰ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਹਲਕਿਆਂ ਦਾ ਇੰਚਾਰਜ ਕੀਤਾ ਨਿਯੁਕਤ 2 ਜ਼ਿ... ਅਗਲੀ ਖ਼ਬਰ ਮਾਲਵਾ ਨਹਿਰ ਮਾਮਲੇ ’ਚ ਹਾਈ ਕੋਰਟ ਦਾ ਸਖ਼ਤ ਰੁਖ਼, ਕਿਸਾਨਾਂ ਨੂੰ ਵੱਡੀ ਰਾਹਤ
Ad Position 24