ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
ਚੰਡੀਗੜ੍ਹ, 31 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ 8 ਜ਼ਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ, 31 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ 8 ਜ਼ਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਾਕੀ ਮੈਂਬਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਡਾ. ਚੀਮਾ ਨੇ ਦੱਸਿਆ ਕਿ ਇਨ੍ਹਾਂ 8 ਜ਼ਿਲ੍ਹਿਆਂ ’ਚ ਜ਼ਿਲ੍ਹਾ ਬਠਿੰਡਾ, ਬਰਨਾਲਾ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਦੇ ਜਨਰਲ ਕੌਂਸਲ ਦੇ ਮੈਂਬਰਾਂ ਨੂੰ ਨਿਯੁਕਤ ਕੀਤਾ ਗਿਆ ਹੈ।