01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਈ ਦਿਲਾਵਰ ਸਿੰਘ ਬੱਬਰ ਦਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 31 ਵਾਂ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਜੈ ਸਿੰਘ ਵਾਲਾ ਦਾ 31ਵਾਂ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪੰਥਕ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਭਾਈ ਦਿਲਾਵਰ ਸਿੰਘ ਨੇ 1995 ਵਿਚ ਮਨੁੱਖੀ ਬੰਬ ਬਣ ਕੇ ਤਤਕਾਲੀ ਮੁੱਖ ਮੰਤਰੀ ’ਤੇ ਚੰਡੀਗੜ੍ਹ ਸਕੱਤਰੇਤ ’ਚ ਹਮਲਾ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਜੈ ਸਿੰਘ ਵਾਲਾ ਦਾ 31ਵਾਂ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪੰਥਕ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਭਾਈ ਦਿਲਾਵਰ ਸਿੰਘ ਨੇ 1995 ਵਿਚ ਮਨੁੱਖੀ ਬੰਬ ਬਣ ਕੇ ਤਤਕਾਲੀ ਮੁੱਖ ਮੰਤਰੀ ’ਤੇ ਚੰਡੀਗੜ੍ਹ ਸਕੱਤਰੇਤ ’ਚ ਹਮਲਾ ਕੀਤਾ ਸੀ। ਅੱਜ ਸਵੇਰੇ ਗੁ: ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ। ਅਰਦਾਸ ਤੇ ਹੁਕਮਨਾਮੇ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਜੀਵਨ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਕੌਮੀ ਸ਼ਹੀਦਾਂ ਦੇ ਦਿਨ ਮਨਾਉਣਾ ਸਾਡਾ ਕੌਮੀ ਫਰਜ਼ ਹੈ। ਇਸ ਸਮਾਗਮ ਦੌਰਾਨ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ ਭੇਜਿਆ ਸੰਦੇਸ਼ ਬਾਪੂ ਗੁਰਚਰਨ ਸਿੰਘ ਪਟਿਆਲਾ ਅਤੇ ਜਥੇਦਾਰ ਭਾਈ ਵਧਾਵਾ ਸਿੰਘ ਬੱਬਰ ਦਾ ਸੰਦੇਸ਼ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਸੰਗਤਾਂ ਨੂੰ ਪੜ੍ਹ ਕੇ ਸੁਣਾਏ। ਪ੍ਰਾਪਤ ਸੂਚਨਾ ਅਨੁਸਾਰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਵੀ ਆਪਣੇ ਸੰਘਰਸ਼ ਦੇ ਸਾਥੀ ਰਹੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਰਧਾਂਜਲੀ ਸਮਾਗਮ ਦੌਰਾਨ ਭਾਈ ਦਿਲਾਵਰ ਸਿੰਘ ਦੇ ਭਰਾਤਾ ਭਾਈ ਚਮਕੌਰ ਸਿੰਘ ਤੇ ਭਰਜਾਈ ਬੀਬੀ ਸ਼ਰਨਜੀਤ ਕੌਰ ਨੂੰ ਗਿਆਨੀ ਰਾਜਦੀਪ ਸਿੰਘ ਤੇ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਨਮਾਨਿਤ ਕਰਨ ਦੇ ਨਾਲ ਨਾਲ ਬੰਦੀ ਸਿੰਘਾਂ ਵਿਚੋਂ ਕੱਚੀ ਪੈਰੋਲ ’ਤੇ ਚੱਲ ਰਹੇ ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਭਾਈ ਸ਼ਮਸ਼ੇਰ ਸਿੰਘ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਦਾ ਸਨਮਾਨ ਪ੍ਰੋ: ਬਲਜਿੰਦਰ ਸਿੰਘ, ਭਾਈ ਜਗਤਾਰ ਸਿੰਘ ਹਵਾਰਾ ਦਾ ਸਨਮਾਨ ਬਾਪੂ ਗੁਰਚਰਨ ਸਿੰਘ ਪਟਿਆਲਾ, ਭਾਈ ਵਧਾਵਾ ਸਿੰਘ ਬੱਬਰ ਦਾ ਸਨਮਾਨ ਭਾਈ ਬਖਸ਼ੀਸ਼ ਸਿੰਘ ਆਦਿ ਨੂੰ ਭੇਟ ਕੀਤੇ ਗਏ। ਇਸ ਦੌਰਾਨ ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ ਖਿਆਲਾ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੇ ਭਰਾਤਾ ਦਵਿੰਦਰ ਸਿੰਘ ਸਮੇਤ ਹੋਰ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਤੇ ਪੰਥਕ ਆਗੂਆਂ ਨੂੰ ਸਿਰੋਪਾਓ ਭੇਟ ਕੀਤੇ ਗਏ । ਇਸ ਮੌਕੇ ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਤਰਸੇਮ ਸਿੰਘ ਜੱਲੂਪੁਰ ਖੇੜਾ, ਜਥੇਦਾਰ ਹਵਾਰਾ ਕਮੇਟੀ ਤੋਂ ਪ੍ਰੋ: ਬਲਜਿੰਦਰ ਸਿੰਘ ਤੇ ਬਾਪੂ ਗੁਰਚਰਨ ਸਿੰਘ, ਜਥੇਦਾਰ ਬਖਸ਼ੀਸ਼ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਭਾਈ ਜਰਨੈਲ ਸਿੰਘ ਸਖੀਰਾ, ਡਾ. ਸੁਖਦੇਵ ਸਿੰਘ ਬਾਬਾ, ਹਰਪਾਲ ਸਿੰਘ ਬਲੇਰ, ਭਾਈ ਪਰਮਜੀਤ ਸਿੰਘ ਮੰਡ ਦਲ ਖ਼ਾਲਸਾ, ਬਲਵਿੰਦਰ ਸਿੰਘ ਕਾਲਾ, ਭਾਈ ਸਤਨਾਮ ਸਿੰਘ ਖੰਡਾ, ਸ਼੍ਰੋਮਣੀ ਕਮੇਟੀ ਸੁਪਰਡੈਂਟ ਨਿਸ਼ਾਨ ਸਿੰਘ, ਹਰਮਨਦੀਪ ਸਿੰਘ ਸੁਲਤਾਨਵਿੰਡ, ਪਰਮਜੀਤ ਸਿੰਘ ਟਾਂਡਾ, ਸ਼ਮਸ਼ੇਰ ਸਿੰਘ ਪੱਧਰੀ, ਰਣਜੀਤ ਸਿੰਘ ਦਮਦਮੀ ਟਕਸਾਲ, ਭੁਪਿੰਦਰ ਸਿੰਘ ਛੇ ਜੂਨ, ਜੋਗਿੰਦਰ ਸਿੰਘ, ਰਾਜ ਸਿੰਘ ਨੰਬਰਦਾਰ, ਨਰਿੰਦਰ ਸਿੰਘ ਗਿੱਲ, ਗੁਰਜੰਟ ਸਿੰਘ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੂਧਲ, ਗਿਆਨੀ ਤੇਜਬੀਰ ਸਿੰਘ, ਕੁਲਦੀਪ ਸਿੰਘ ਪੰਡੋਰੀ, ਦਰਸ਼ਨ ਸਿੰਘ ਸਤਕੋਹਾ, ਪਰਮਜੀਤ ਸਿੰਘ ਗਾਜ਼ੀ, ਬਲਵਿੰਦਰ ਸਿੰਘ ਝਬਾਲ, ਅਮਰੀਕ ਸਿੰਘ ਈਸੜੂ, ਭਾਈ ਜਸਪਾਲ ਸਿੰਘ ਨਵਾਂ ਪਿੰਡ, ਸੁਖਰਾਜ ਸਿੰਘ ਸੁਲਤਨਵਿੰਡ, ਜੁਗਰਾਜ ਸਿੰਘ ਪੱਟੀ ਸਮੇਤ ਹੋਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਭਾਈ ਦਿਲਾਵਰ ਸਿੰਘ ਦੇ ਬਰਸੀ ਸਮਾਗਮ ਵਿਚ ਨਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਕੋਈ ਸੀਨੀਅਰ ਆਗੂ ਸ਼ਾਮਿਲ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧੰਨਾ ਸਿੰਘ ਕੋਟੜਾ ਕੌੜਾ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੀ ਵਿਜੈਇੰਦਰ ਸਿੰਗਲਾ ਨੇ ਕੀਤੀ ਨਿਖੇਧੀ
Ad Position 24