ਪੰਜਾਬ ਯੂਨੀਵਰਸਿਟੀ ’ਚ ਲਗਾਤਾਰ ਦੂਜੀ ਜਿੱਤ ਪੰਜਾਬ ਦੇ ਨੌਜਵਾਨਾਂ ’ਚ ਭਾਜਪਾ ਪ੍ਰਤੀ ਵਧਦੇ ਭਰੋਸੇ ਦਾ ਸਪੱਸ਼ਟ ਸੰਕੇਤ-ਸਤਨਾਮ ਸਿੰਘ ਸੰਧੂ
ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ) ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਵਿਚ ਪ੍ਰਧਾਨਗੀ ਦੇ ਅਹੁਦੇ ’ਤੇ ਏ. ਬੀ.
ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ) ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਵਿਚ ਪ੍ਰਧਾਨਗੀ ਦੇ ਅਹੁਦੇ ’ਤੇ ਏ.ਬੀ.ਵੀ.ਪੀ ਦੇ ਉਮੀਦਵਾਰ ਅੰਕਿਤ ਬਿਧਾਨ ਦੀ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਨੂੰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਨੌਜਵਾਨਾਂ ਵਿਚ ਭਾਜਪਾ ਪ੍ਰਤੀ ਵਧਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਨੂੰ ਮਿਲ ਰਹੇ ਹੁੰਗਾਰੇ ਦਾ ਸਪੱਸ਼ਟ ਸੰਕੇਤ ਕਰਾਰ ਦਿੱਤਾ ਹੈ। ਸੰਧੂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਚ ਲਗਾਤਾਰ ਦੂਜੀ ਵਾਰ ਏ.ਬੀ.ਵੀ.ਪੀ ਦਾ ਪ੍ਰਧਾਨ ਚੁਣਿਆ ਜਾਣਾ ਆਪਣੇ ਆਪ ਵਿਚ ਇਕ ਅਹਿਮ ਸਿਆਸੀ ਸੰਦੇਸ਼ ਹੈ। ਦੇਸ਼ ਦੀਆਂ ਪ੍ਰਮੁੱਖ ਅਤੇ ਵੱਕਾਰੀ ਯੂਨੀਵਰਸਿਟੀਆਂ ਵਿਚ ਸ਼ੁਮਾਰ ਪੰਜਾਬ ਯੂਨੀਵਰਸਿਟੀ ਦੇ ਜਾਗਰੂਕ ਵਿਦਿਆਰਥੀਆਂ ਨੇ ਆਪਣੇ ਫ਼ਤਵੇ ਰਾਹੀਂ ਨੌਜਵਾਨ ਪੀੜ੍ਹੀ ਨੂੰ ਲੈ ਕੇ ਸਿਰਜੇ ਜਾ ਰਹੇ ਕਈ ਭੁਲੇਖਿਆਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਤੀਜੇ ਦਾ ਸੰਦੇਸ਼ ਸਾਫ਼ ਹੈ ਕਿ ਅੱਜ ਦਾ ਨੌਜਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ’ ਦੇ ਸੰਕਲਪ ਨਾਲ ਡਟ ਕੇ ਖੜ੍ਹਾ ਹੈ।