31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗਾ - ਡਾ . ਰਤਨ ਸਿੰਘ ਅਜਨਾਲਾ

ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਸੰਸਦ ਮੈਂਬਰ , ਚਾਰ ਵਾਰ ਵਿਧਾਇਕ ਰਹੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਨੇ ਲੰਮੇ ਸਮੇਂ ਬਾਅਦ ਮੁੜ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੀ ਦਾਅਵੇਦਾਰੀ ਦੇ ਸਪਸ਼ਟ ਸੰਕੇਤ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 01-09-2026
ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਸੰਸਦ ਮੈਂਬਰ , ਚਾਰ ਵਾਰ ਵਿਧਾਇਕ ਰਹੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਨੇ ਲੰਮੇ ਸਮੇਂ ਬਾਅਦ ਮੁੜ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੀ ਦਾਅਵੇਦਾਰੀ ਦੇ ਸਪਸ਼ਟ ਸੰਕੇਤ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹਲਕਾ ਅਜਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਡਾ. ਰਤਨ ਸਿੰਘ ਅਜਨਾਲਾ ਵਲੋਂ ਪ੍ਰੈੱਸ ਕਾਨਫ਼ਰੰਸ ਅਤੇ ‘ਅਜੀਤ’ ਨਾਲ ਹੋਈ ਉਨ੍ਹਾਂ ਦੀ ਵਿਸ਼ੇਸ਼ ਗੱਲਬਾਤ ਨੇ ਸੂਬੇ ਦੇ ਨਾਲ-ਨਾਲ ਹਲਕੇ ਦੀ ਸਿਆਸਤ ਨੂੰ ਵੀ ਗਰਮਾ ਦਿੱਤਾ ਹੈ। ਡਾ. ਰਤਨ ਸਿੰਘ ਨੇ ਪਾਰਟੀ ਵਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੋਵੇਂ ਪਾਰਟੀਆਂ ਮਿਲ ਕੇ ਹੀ ਲੜਨਗੀਆਂ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ‘ਭਾਵੇਂ ਫੁੱਲ ਹੋਵੇ, ਭਾਵੇਂ ਤੱਕੜੀ ਆ ਜਾਵੇ, ਜੇ ਗੱਠਜੋੜ ਹੋਇਆ ਤਾਂ ਗੱਠਜੋੜ ਦੀ ਤਰਫ਼ੋਂ ਚੋਣ ਲੜਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਅਜਨਾਲਾ ਤੋਂ ਹੀ ਚੋਣ ਲੜਨਗੇ। ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜੋਧ ਸਿੰਘ ਸਮਰਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟ ਮਿਲਣ ਸਬੰਧੀ ਪੁੱਛੇ ਸਵਾਲ ’ਤੇ ਡਾ. ਰਤਨ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਗੱਠਜੋੜ ‘ਚ ਸਮਰਾ ਨੂੰ ਟਿਕਟ ਮਿਲਦੀ ਹੈ ਅਸੀਂ ਸਮਰਾ ਦਾ ਸਾਥ ਦੇਵਾਂਗੇ। ਉਨ੍ਹਾਂ ਦੇ ਇਸ ਬਿਆਨ ਨੂੰ ਅਜਨਾਲਾ ਹਲਕੇ ’ਚ ਚੱਲ ਰਹੀ ਅਕਾਲੀ ਦਲ ਦੀ ਅੰਦਰੂਨੀ ਸਿਆਸਤ ਦੇ ਸੰਦਰਭ ਵਿਚ ਵੀ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਬਕਾਇਆ ਪਏ ਕੇਸਾਂ ਨੂੰ ਨਿਪਟਾਉਣ ਲਈ ਪੱਬਾਂ ਭਾਰ ਸ਼ਿਕਾਇਤਕਰਤਾਵਾਂ ਨੂੰ ਕਰ ਰਹੀ ਹੈ ਫ਼ੋਨ ਅਗਲੀ ਖ਼ਬਰ ਸੈਂਟਰਲ ਗਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰ...
Ad Position 24