31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਈ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ 6 ਨੂੰ ਹੋਵੇਗਾ ਗੁਰਮਤਿ ਸਮਾਗਮ-ਜਥੇਦਾਰ ਗੜਗੱਜ

ਅੰਮ੍ਰਿਤਸਰ , 31 ਅਗਸਤ ( ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਵਲੋਂ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ । ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਸੂਚਨਾ ਅਨੁਸਾਰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਖਾਲੜਾ ਦੀ ਯਾਦ ਵਿਚ 4 ਸਤੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 01-09-2026
ਅੰਮ੍ਰਿਤਸਰ , 31 ਅਗਸਤ ( ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਵਲੋਂ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ । ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਸੂਚਨਾ ਅਨੁਸਾਰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਖਾਲੜਾ ਦੀ ਯਾਦ ਵਿਚ 4 ਸਤੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਵਾਰ ਭਾਈ ਖਾਲੜਾ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਉਪਰਾਲਾ ਕਰਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਭਾਈ ਖਾਲੜਾ ਦੀ ਯਾਦ ਵਿਚ ਹੁਣ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਭਾਈ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿਚ ਜੋ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਈ ਜਾਣੀ ਹੈ , ਉਸ ਲਈ ਵੀ ਜ਼ਮੀਨ ਲੱਭਣ ਦਾ ਕੰਮ ਚੱਲ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੰਨਾ ਵਾਲਾ ’ਚ ਵਿਅਕਤੀ ਦਾ ਕਤਲ ਅਗਲੀ ਖ਼ਬਰ ਕੰਗਣਾ ਰਣੌਤ ਖ਼ਿਲਾਫ਼ ਦਰਜ ਕੇਸ ’ਚ 4 ਘੰਟੇ ਚੱਲੀ ਸੁਣਵਾਈ • ਗਵਾਹ ਤੋਂ ਪੁੱਛੇ 470 ਸਵਾਲ • ਅਗਲੀ ਸੁਣਵਾਈ 15 ਨੂੰ
Ad Position 24