31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੰਮ੍ਰਿਤਸਰ ਤੋਂ ਕੀਤੀ ਜਾਵੇਗੀ ਚੋਣ ਮਨੋਰਥ ਪੱਤਰ ਬਣਾਉਣ ਦੀ ਸ਼ੁਰੂਆਤ-ਡਾ. ਅਮਰ ਸਿੰਘ

ਚੰਡੀਗੜ੍ਹ, 31 ਅਗਸਤ(ਵਿਕਰਮਜੀਤ ਸਿੰਘ ਮਾਨ)- ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਜੰਗ ਲਈ ਪੰਜਾਬ ਕਾਂਗਰਸ ਨੇ ਤਿਆਰੀਆਂ ਖਿੱਚ ਲਈਆਂ ਹਨ, ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਨੇ ਅੱਜ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਭਵਨ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 01-09-2026
ਚੰਡੀਗੜ੍ਹ, 31 ਅਗਸਤ(ਵਿਕਰਮਜੀਤ ਸਿੰਘ ਮਾਨ)- ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਜੰਗ ਲਈ ਪੰਜਾਬ ਕਾਂਗਰਸ ਨੇ ਤਿਆਰੀਆਂ ਖਿੱਚ ਲਈਆਂ ਹਨ, ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਨੇ ਅੱਜ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਭਵਨ ਵਿਖੇ ਹੋਈ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕ ‘ਵਿਆਪਕ ਲੋਕਾਂ ਦਾ ਚੋਣ ਮਨੋਰਥ ਪੱਤਰ’ ਤਿਆਰ ਕਰਨ ਲਈ ਸਾਰੇ ਜ਼ਿਲ੍ਹਿਆਂ ਵਿਚ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਲਾਹ-ਮਸ਼ਵਰੇ ਦੀ ਵੱਡੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਨਗਰੀ ਅੰਮ੍ਰਿਤਸਰ ਤੋਂ ਜਲਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਸੂਬੇ ਭਰ ਵਿਚ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜਿਸ ਦੌਰਾਨ ਕਮੇਟੀ ਪੰਜਾਬ ਦੇ ਹਰ ਵਰਗ ਦੇ ਨੁਮਾਇੰਦਿਆਂ ਤੋਂ ਰਾਏ ਲਏਗੀ, ਤਾਂ ਜੋ ਚੋਣ ਮਨੋਰਥ ਪੱਤਰ ਪੰਜਾਬੀਆਂ ਦੀਆਂ ਅਸਲ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਣ ਵਾਲਾ ਬਣ ਸਕੇ। ਇਸ ਮੌਕੇ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ , ਹਰਦਿਆਲ ਸਿੰਘ ਕੰਬੋਜ ਅਤੇ ਸੁਖਵਿੰਦਰ ਸਿੰਘ ਸਰਕਾਰੀਆ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੂਨ ਦੇ ਪਹਿਲੇ ਹਫ਼ਤੇ ਲੱਗਿਆ ਝੋਨਾ ਕਟਾਈ ਲਈ ਤਿਆਰ • ਪਿਛਲੇ ਸਾਲਾਂ ਨਾਲੋਂ ਦਸ ਦਿਨ ਪਹਿਲਾਂ ਮੰਡੀਆਂ ’ਚ ਪਹੁੰਚਣਾ ਸ਼ੁਰੂ... ਅਗਲੀ ਖ਼ਬਰ ਹਾਕੀ ਵਿਸ਼ਵ ਕੱਪ-2026 ਭਾਰਤੀ ਟੀਮਾਂ ਦਾ ਅਧੂਰਾ ਰਿਹਾ ਖ਼ਿਤਾਬ ਜਿੱਤਣ ਦਾ ਸੁਪਨਾ
Ad Position 24