ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ
ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਨਿਪਾਲ ਵਿਚ ਹੜ੍ਹ-ਪੀੜ੍ਹਤਾਂ ਦੀ ਮਦਦ ਲਈ ਨਿਪਾਲ ਪੁੱਜ ਗਿਆ। ਇਸ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਸ਼ਾਮਿਲ ਹਨ।
ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਨਿਪਾਲ ਵਿਚ ਹੜ੍ਹ-ਪੀੜ੍ਹਤਾਂ ਦੀ ਮਦਦ ਲਈ ਨਿਪਾਲ ਪੁੱਜ ਗਿਆ। ਇਸ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਸ਼ਾਮਿਲ ਹਨ। ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵਲੋਂ ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋਂ ਅਮਰਜੀਤ ਸਿੰਘ ਵੀ ਨਾਲ ਹਨ। ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜ੍ਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ।