01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚੰਡੀਗੜ੍ਹ ’ ਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦਾ ਮੰਗਾਂ ਨੂੰ ਲੈ ਕੇ ਮੋਰਚਾ ਸ਼ੁਰੂ

ਚੰਡੀਗੜ੍ਹ/ਐਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਚੰਡੀਗੜ੍ਹ/ਐਸ.ਏ.ਐਸ ਨਗਰ, 1 ਸਤੰਬਰ (ਅਜਾਇਬ ਸਿੰਘ ਔਜਲਾ/ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪਾਣੀਆਂ ਦੇ ਮਸਲੇ, ਫਰੀ ਟਰੇਡ ਸਮਝੌਤੇ ਨੂੰ ਰੱਦ ਕਰਨ, ਕਰਜ਼ਾ ਮੁਕਤੀ ਤੇ ਹੋਰ ਕਿਸਾਨੀ ਮੰਗਾਂ ਲਈ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਮੋਰਚਾ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ ਜੋਕਿ 7 ਸਤੰਬਰ ਤਕ ਜਾਰੀ ਰਹੇਗਾ । ਬੀਤੀ ਰਾਤ ਤੋਂ ਹੀ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ’ਤੇ ਸਵਾਰ ਹੋ ਕੇ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਲਈ ਪੁੱਜਣੇ ਸ਼ੁਰੂ ਹੋ ਗਏ ਸਨ । ਅੱਜ ਵੀ ਦੇਰ ਸ਼ਾਮ ਤੱਕ ਮੋਰਚੇ ਵਿਚ ਕਿਸਾਨਾਂ ਦੇ ਜਥੇ ਟਰੈਕਟਰ ਟਰਾਲੀਆਂ ਸਮੇਤ ਪਹੁੰਚ ਰਹੇ ਸਨ । ਇਸ ਮੋਰਚੇ ਦੀਆਂ ਝਲਕੀਆਂ ਨੇ ਦਿੱਲੀ ਮੋਰਚੇ ਦੇ ਸਿੰਘੂ, ਕੁੰਡਲੀ, ਗਾਜ਼ੀਪੁਰ ਬਾਰਡਰ ਦੀ ਯਾਦ ਨੂੰ ਤਾਜ਼ਾ ਕਰਵਾ ਛੱਡਿਆ । ਸਥਾਨਕ ਸੈਕਟਰ 48-ਸੀ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਡਾਲ ਸਜਾਇਆ ਗਿਆ ਹੈ ਅੱਜ ਸਟੇਜ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਪ੍ਰੇਮ ਸਿੰਘ ਭੰਗੂ, ਦਲਵੀਰ ਸਿੰਘ ਸਿੱਧੂਪੁਰ,ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ ਤੇ ਅਧਾਰਤ ਪ੍ਰਧਾਨਗੀ ਮੰਡਲ ਵਲੋਂ ਚਲਾਈ ਗਈ। ਇਸ ਮੌਕੇ ਬੁਲਾਰਿਆਂ ’ਚ ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਜੰਗਬੀਰ ਸਿੰਘ ਚੌਹਾਨ, ਦਲਬੀਰ ਸਿੰਘ ਸਿੱਧੂ, ਵੀਰ ਸਿੰਘ ਬਰਵਾ, ਨਛੱਤਰ ਸਿੰਘ ਜੈਤੋਂ, ਰਾਜਿੰਦਰ ਸਿੰਘ ਦੀਪਸਿੰਘਵਾਲਾ, ਹਰਜਿੰਦਰ ਸਿੰਘ ਟਾਂਡਾ, ਗੁਰਮੀਤ ਸਿੰਘ ਭਾਟੀਵਾਲ, ਮੇਹਰ ਸਿੰਘ ਥੇੜੀ ਆਦਿ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਸੰਸਦ ਤੋਂ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ ਦੀ ਮੰਗ ਕਰਨ ਸਬੰਧੀ ਮਤਾ ਪਾਸ ਕਰਕੇ ਭੇਜਣ ਦਾ ਪ੍ਰਬੰਧ ਕਰੇ । ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ, ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਹਰਜਿੰਦਰ ਸਿੰਘ ਟਾਂਡਾ, ਮਨਜੀਤ ਸਿੰਘ ਧਨੇਰ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ । ਸਟੇਜ ਦਾ ਸੰਚਾਲਨ ਇੰਦਰਪਾਲ ਸਿੰਘ, ਪ੍ਰਿਤਪਾਲ ਸਿੰਘ, ਗੁਰਮੀਤ ਸਿੰਘ ਮਹਿਮਾ, ਸੁਖਵਿੰਦਰ ਦਰਾਵਾਂ ਅਤੇ ਚਮਕੌਰ ਸਿੰਘ ਵਲੋਂ ਕੀਤਾ ਗਿਆ । ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਟੇਜ ਆਰੰਭ ਕਰਨ ਤੋਂ ਪਹਿਲਾਂ ਮੁਹਾਲੀ ਦੇ ਫ਼ੇਜ਼ 11 ਦੇ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿਚ 7 ਦਿਨ ਤੱਕ ਚੱਲਣ ਵਾਲੇ ਮੋਰਚੇ ਲਈ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਵਿਚ ਇਹ ਵੀ ਫ਼ੈਸਲਾ ਹੋਇਆ ਕਿ ਸਟੇਜ ਰੋਜ਼ਾਨਾ 4 ਘੰਟੇ ਦੇ ਕਰੀਬ ਚੱਲੇਗੀ ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸਮਾਂ ਮਿਲੇਗਾ । ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਧਰਨਾ 7 ਸਤੰਬਰ ਤੋਂ ਅੱਗੇ ਵੀ ਧਰਨਾ ਜਾਰੀ ਰਹਿ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1636.64 ਫੁੱਟ ਅਗਲੀ ਖ਼ਬਰ ਜ਼ੀਰਕਪੁਰ ’ ਚ ਔਰਤ ਦਾ ਚਾਕੂ ਮਾਰ ਕੇ ਕਤਲ
Ad Position 24