01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜਬਰ ਜਨਾਹ ਦੇ ਮੁਲਜ਼ਮ ਨੂੰ ਰਿਹਾਅ ਕਰਵਾਉਣ ਲਈ ਹੋਈ ਕਰੋੜਾਂ ਦੀ ਸੌਦੇਬਾਜ਼ੀ-ਮਜੀਠੀਆ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ

ਚੰਡੀਗੜ੍ਹ, 1 ਸਤੰਬਰ (ਪ੍ਰੋ. ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.

Ad Position 21
repet_subhas-goyals [Copy P29]
ਚੰਡੀਗੜ੍ਹ ਵਿਖੇ ਬਿਕਰਮ ਸਿੰਘ ਮਜੀਠੀਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। 02-09-2026
ਚੰਡੀਗੜ੍ਹ, 1 ਸਤੰਬਰ (ਪ੍ਰੋ. ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨਾਲ ਜੋੜ ਕੇ ਲਗਾਏ ਗਏ ਕਰੋੜਾਂ ਰੁਪਏ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਨੇ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ । ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਗਾਇਆ ਕਿ ਜਬਰ ਜਨਾਹ ਦੇ ਕਈ ਮਾਮਲਿਆਂ ਦੇ ਮੁਲਜ਼ਮ ਗੁਰਵਿੰਦਰ ਸਿੰਘ ਗੁਰੀ ਚਾਹਲ ਨੂੰ ਰਿਹਾਅ ਕਰਵਾਉਣ ਲਈ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੀ ਸੌਦੇਬਾਜ਼ੀ ਕੀਤੀ ਗਈ । ਮਜੀਠੀਆ ਨੇ ਦਾਅਵਾ ਕੀਤਾ ਕਿ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ । ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਥਿਤ ਸਬੂਤ ਜਨਤਕ ਕਰਦਿਆਂ ਮੁੱਖ ਮੰਤਰੀ ਦੇ ਸਹੁਰੇ ਪਰਿਵਾਰ ਨਾਲ ਸੰਬੰਧਿਤ ਦੱਸੇ ਜਾ ਰਹੇ ਅਮਰਦੀਪ ਸਿੰਘ ਗਰੇਵਾਲ ਅਤੇ ਗੁਰੀ ਚਾਹਲ ਦੀ ਤਰਫ਼ੋਂ ਗੱਲਬਾਤ ਕਰ ਰਹੇ ਸਿਮਰਨ ਹੁੰਦਲ ਵਿਚਕਾਰ ਹੋਈਆਂ ਫ਼ੋਨ ਕਾਲਾਂ ਦੀਆਂ ਰਿਕਾਰਡਿੰਗਾਂ ਜਾਰੀ ਕੀਤੀਆਂ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀਕਰਨ ਦੀ ਸਹੀ ਪ੍ਰਣਾਲੀ ਤੇ ਸਬਜ਼ੀਆਂ ਨੂੰ ਸਟੋਰ ਕਰਨ ਦੇ ਪ੍ਰਬੰਧਾਂ ਦੀ ਘਾਟ ਨੇ ਉਤਪਾਦਕਾਂ ਤੇ ਖਪਤਕਾਰਾਂ ਦੀਆਂ ਵਧਾਈਆਂ... ਅਗਲੀ ਖ਼ਬਰ ਪਾਕਿਸਤਾਨੀ ਨਾਬਾਲਗ ਨੂੰ ਦੇਸ਼ ਵਾਪਸ ਭੇਜਿਆ
Ad Position 24