01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁੱਖ ਮੰਤਰੀ ਭਗਵੰਤ ਮਾਨ ਨੇ ‘ ਖੇਡਾਂ ਵਤਨ ਪੰਜਾਬ ਦੀਆਂ -2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ ਖੇਡਾਂ ਵਤਨ ਪੰਜਾਬ ਦੀਆਂ ’ ਵਿਚ 10 ਲੱਖ ਖਿਡਾਰੀ ਹਿੱਸਾ ਲੈਣਗੇ

ਚੰਡੀਗੜ੍ਹ, 1 ਸਤੰਬਰ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ । ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ ।

Ad Position 21
repet_subhas-goyals [Copy P29]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਖੇਡਾਂ ਵਤਨ ਪੰਜਾਬ ਦੀਆਂ’ 2026 ਦੇ ਚੌਥੇ ਸੀਜ਼ਨ ਬਾਰੇ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ 02-09-2026
ਚੰਡੀਗੜ੍ਹ, 1 ਸਤੰਬਰ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ । ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ । ਇਸ ਮੀਟਿੰਗ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਲਿਖਿਆ, “ਅੱਜ ’ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਆ ਰਹੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲਿਖਿਆ, “ਮੈਂ ਪੰਜਾਬ ਦੇ ਸਮੂਹ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ। ਕਿਊ.ਆਰ. ਕੋਡ ਨੂੰ ਸਕੈਨ ਕਰੋ ਅਤੇ ਅੱਜ ਹੀ ਆਪਣੀ ਰਜਿਸਟ੍ਰੇਸ਼ਨ ਕਰੋ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਾਲ ਇਨ੍ਹਾਂ ਖੇਡਾਂ ਵਿਚ ਲਗਭਗ 10 ਲੱਖ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਕੁੱਲ 38 ਖੇਡ ਮੁਕਾਬਲੇ ਕਰਵਾਏ ਜਾਣਗੇ । ਇਸ ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਲ੍ਹਿਆਂ ਵਿਚ ਹੋਣਗੇ । ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਲ੍ਹਿਆਂ ਵਿਚ ਹੋਣਗੀਆਂ । ਇਨ੍ਹਾਂ ਖੇਡਾਂ ਦਾ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਦੀ ਸੇਵਾ ਤੋਂ ਬਰਖ਼ਾਸਤਗੀ ਦਾ ਹੁਕਮ ਰੱਦ ਅਗਲੀ ਖ਼ਬਰ ਨਿਪਾਲ ਤ੍ਰਾਸਦੀ : ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਨਿਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24