ਐੱਸ. ਸੀ. ਕਮਿਸ਼ਨ ਦੀਆਂ ਹਦਾਇਤਾਂ ’ਤੇ ਵੜਿੰਗ ਖ਼ਿਲਾਫ਼ ਕਾਰਵਾਈ ਕਰੇ ‘ਆਪ’ ਸਰਕਾਰ-ਸਾਂਪਲਾ
ਜਲੰਧਰ, 1 ਸਤੰਬਰ (ਸ਼ਿਵ)-ਸਾਬਕਾ ਕੇਂਦਰੀ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ‘ਆਪ’ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਹੈ ਕਿ ਸਾਬਕਾ ਗ੍ਰਹਿ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣਾ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੇ ਸੀਨੀਅਰ ਆਗੂ ਖਿਲਾਫ਼ ਨਫ਼ਰਤ ਭਰੀ ਸ਼ਬਦਾਵਲੀ ਵਰਤੀ ਗਈ ਸੀ।
ਜਲੰਧਰ, 1 ਸਤੰਬਰ (ਸ਼ਿਵ)-ਸਾਬਕਾ ਕੇਂਦਰੀ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ‘ਆਪ’ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਹੈ ਕਿ ਸਾਬਕਾ ਗ੍ਰਹਿ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣਾ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੇ ਸੀਨੀਅਰ ਆਗੂ ਖਿਲਾਫ਼ ਨਫ਼ਰਤ ਭਰੀ ਸ਼ਬਦਾਵਲੀ ਵਰਤੀ ਗਈ ਸੀ। ਉਨ੍ਹਾਂ ਦੱਸਿਆ ਕਿ ਐੱਸ.ਸੀ. ਕਮਿਸ਼ਨ ਵਲੋਂ ਗ੍ਰਿਫ਼ਤਾਰੀ ਕਰਨ ਅਤੇ ਕਾਰਵਾਈ ਦੀ ਰਿਪੋਰਟ ਦੇਣ ਦੀ ਹਦਾਇਤ ਕੀਤੀ, ਪਰ ਇਸਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਕਮਿਸ਼ਨ ਨੇ ਗ੍ਰਿਫ਼ਤਾਰੀ ਕਰਨ ਅਤੇ ਚਾਰਜਸ਼ੀਟ ਅਦਾਲਤ ਵਿਚ ਜਲਦ ਪੇਸ਼ ਕਰਨ ਲਈ ਕਿਹਾ ਹੈ । ਸਾਂਪਲਾ ਨੇ ਕਿਹਾ ਕਿ ਇੰਨੇ ਲੰਬੇ ਸਮੇਂ ਤੱਕ ਕਾਰਵਾਈ ਨਾ ਹੋਣ ਕਾਰਨ ਕਾਂਗਰਸ ਅਤੇ ਪੰਜਾਬ ਸਰਕਾਰ ਵਿਚਕਾਰ ਮਿਲੀਭੁਗਤ ਜਾਂ ਸਮਝੌਤੇ ਦੇ ਸਵਾਲ ਉੱਠਦੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਨੁਕਸਾਨ ਅਨੁਸੂਚਿਤ ਜਾਤੀ ਵਰਗ ਨੂੰ ਹੋ ਰਿਹਾ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ ਸਰਦਾਰ ਬੂਟਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨੂੰ ਸਮਰਪਿਤ ਕੀਤੀ, ਇਸ ਲਈ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐੱਸ. ਸੀ. ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਤੁਰੰਤ ਕਾਨੂੰਨੀ ਕਾਰਵਾਈ, ਗ੍ਰਿਫ਼ਤਾਰੀ ਅਤੇ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਇਸ ਮੌਕੇ ਸ੍ਰੀ ਵਨੀਤ ਜੋਸ਼ੀ, ਸ਼ੀਤਲ ਅੰਗੁਰਾਲ ਤੇ ਹੋਰ ਹਾਜ਼ਰ ਸਨ।