ਮਨੁੱਖੀ ਫ਼ਰਜ਼ ਸਮਝਦਿਆਂ ਨਿਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰੇਗਾ ਪੰਜਾਬ-ਰਾਜਪਾਲ ਕਟਾਰੀਆ
ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) - ਨਿਪਾਲ ’ਚ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਪੰਜਾਬ ਰੈੱਡ ਕਰਾਸ ਨੇ ਮਨੁੱਖੀ ਸਹਾਇਤਾ ਦਾ ਹੱਥ ਵਧਾਇਆ ਹੈ। ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈੱਡ ਕਰਾਸ ਦੇ ਪ੍ਰਧਾਨ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਤੋਂ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕ ਨਿਪਾਲ ਰੈੱਡ ਕਰਾਸ ਲਈ ਰਵਾਨਾ ਕੀਤੇ।
ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) - ਨਿਪਾਲ ’ਚ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਪੰਜਾਬ ਰੈੱਡ ਕਰਾਸ ਨੇ ਮਨੁੱਖੀ ਸਹਾਇਤਾ ਦਾ ਹੱਥ ਵਧਾਇਆ ਹੈ। ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈੱਡ ਕਰਾਸ ਦੇ ਪ੍ਰਧਾਨ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਤੋਂ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕ ਨਿਪਾਲ ਰੈੱਡ ਕਰਾਸ ਲਈ ਰਵਾਨਾ ਕੀਤੇ। ਪਹਿਲੀ ਖੇਪ ’ਚ 10 ਲੱਖ ਰੁਪਏ ਤੋਂ ਵੱਧ ਮੁੱਲ ਦੀ ਖਾਣ-ਪੀਣ ਦੀਆਂ ਵਸਤਾਂ, ਰਾਸ਼ਨ, ਕੱਪੜੇ ਅਤੇ ਹੋਰ ਜ਼ਰੂਰੀ ਸਮੱਗਰੀ ਭੇਜੀ ਗਈ ਹੈ। ਨਿਪਾਲ ਦੀਆਂ ਅਸਲ ਲੋੜਾਂ ਅਨੁਸਾਰ ਪੰਜਾਬ ਵੱਲੋਂ ਪੜਾਅਵਾਰ ਢੰਗ ਨਾਲ 80 ਲੱਖ ਤੋਂ 1 ਕਰੋੜ ਰੁਪਏ ਤੱਕ ਦੀ ਹੋਰ ਰਾਹਤ ਸਹਾਇਤਾ ਦੇਣ ਦੀ ਯੋਜਨਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਅਤੇ ਪੰਜਾਬ ਦੇ ਲੋਕ ਨਿਪਾਲ ਦੇ ਹੜ੍ਹ ਪ੍ਰਭਾਵਿਤ ਭਾਈਚਾਰਿਆਂ ਨਾਲ ਪੂਰੀ ਤਰ੍ਹਾਂ ਇਕਜੁੱਟਤਾ ਨਾਲ ਖੜ੍ਹੇ ਹਨ । ਨਿਪਾਲ ਭਾਰਤ ਦਾ ਨਜ਼ਦੀਕੀ ਮਿੱਤਰ ਅਤੇ ਗੁਆਂਢੀ ਦੇਸ਼ ਹੈ ਅਤੇ ਸੰਕਟ ਦੀ ਇਸ ਘੜੀ ’ਚ ਉੱਥੋਂ ਦੇ ਲੋਕਾਂ ਦੀ ਮਦਦ ਕਰਨਾ ਸਾਡਾ ਮਨੁੱਖੀ ਫ਼ਰਜ਼ ਹੈ। ਰਾਜਪਾਲ ਕਟਾਰੀਆ ਨੇ ਦੱਸਿਆ ਕਿ ਪੰਜਾਬ ਰੈੱਡ ਕਰਾਸ ਵਲੋਂ ਨਿਪਾਲ ਰੈੱਡ ਕਰਾਸ ਨਾਲ ਲਗਾਤਾਰ ਤਾਲਮੇਲ ਬਣਾਇਆ ਹੋਇਆ ਹੈ । ਨਿਪਾਲ ’ਚ ਰਾਹਤ ਕਾਰਜਾਂ ਲਈ ਜਿਨ੍ਹਾਂ ਵਸਤਾਂ ਦੀ ਤੁਰੰਤ ਲੋੜ ਹੈ, ਉਨ੍ਹਾਂ ਬਾਰੇ ਲਗਾਤਾਰ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਕੀਤੇ ਗਏ ਤਿੰਨ ਟਰੱਕਾਂ ’ਚ ਪਹਿਲੀ ਖੇਪ ਦੀ ਕੀਮਤ 10 ਲੱਖ ਰੁਪਏ ਤੋਂ ਵੱਧ ਹੈ।