01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਪਾਲ ਤ੍ਰਾਸਦੀ-ਮਰਨ ਵਾਲਿਆਂ ਦੀ ਗਿਣਤੀ 1,050 ਹੋਈ, 4,000 ਅਜੇ ਵੀ ਲਾਪਤਾ

ਕਾਠਮੰਡੂ , 1 ਸਤੰਬਰ ( ਪੀ . ਟੀ .

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਾਠਮੰਡੂ , 1 ਸਤੰਬਰ ( ਪੀ . ਟੀ . ਆਈ .)- ਨਿਪਾਲ ’ ਚ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਮੰਗਲਵਾਰ ਨੂੰ 8 ਜ਼ਿਲ੍ਹਿਆਂ ਤੋਂ ਹੋਰ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ 1,050 ਹੋ ਗਈ । ਰਾਸ਼ਟਰੀ ਆਫ਼ਤ ਜੋਖਮ ਘਟਾਉਣ ਤੇ ਪ੍ਰਬੰਧਨ ਅਥਾਰਟੀ ( ਐਨ . ਡੀ . ਆਰ . ਆਰ . ਐਮ . ਏ .) ਨੇ ਰਿਪੋਰਟ ਦਿੱਤੀ ਕਿ ਲਗਭਗ 4,000 ਲੋਕ ਅਜੇ ਵੀ ਲਾਪਤਾ ਹਨ , ਜਿਨ੍ਹਾਂ ’ ਚ 583 ਵਿਦੇਸ਼ੀ ਨਾਗਰਿਕ ਤੇ 83 ਸੁਰੱਖਿਆ ਕਰਮਚਾਰੀ ਵੀ ਸ਼ਾਮਿਲ ਹਨ । ਜਦੋਂ ਕਿ ਲਗਭਗ 12,000 ਨੂੰ ਬਚਾਇਆ ਗਿਆ ਹੈ । ਇਸ ਦੌਰਾਨ ਨਿਪਾਲੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੇਸ਼ ਦੇ ਪੂਰਬੀ , ਮੱਧ ਤੇ ਪੱਛਮੀ ਹਿੱਸਿਆਂ ਦੇ ਕਈ ਜ਼ਿਲ੍ਹਿਆਂ ’ ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਇਕ ਤਾਜ਼ਾ ਚੇਤਾਵਨੀ ਜਾਰੀ ਕੀਤੀ , ਨਦੀਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਗਈ । 163 ਭਾਰਤੀ ਬਚਾਏ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾਏ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ 163 ਹੋ ਗਈ ਹੈ । ਐਮ . ਈ . ਏ . ਦੇ ਬੁਲਾਰੇ ਰਣਧੀਰ ਜੈਸਵਾਲ ਨੇ ਐਕਸ ’ ਤੇ ਇਕ ਪੋਸਟ ’ ਚ ਅਪਡੇਟ ਸਾਂਝਾ ਕਰਦੇ ਹੋਏ ਕਿਹਾ ਕਿ ਭਾਰਤ ਨੇ ਨਿਪਾਲੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਆਪਣੇ ਰਾਹਤ ਅਤੇ ਬਚਾਅ ਯਤਨਾਂ ਨੂੰ ਜਾਰੀ ਰੱਖਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਜੁਗਰਾਜ ਪਾਲ ਸਿੰਘ ਸਾਹੀ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਹੋਏ ਸ਼ਾਮਿਲ-ਇਯਾਲੀ ਵਲੋਂ ਸਵਾਗਤ ਅਗਲੀ ਖ਼ਬਰ ਸਾਬਕਾ ਮੰਤਰੀ ਨਾਭਾ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24