ਜੁਗਰਾਜ ਪਾਲ ਸਿੰਘ ਸਾਹੀ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਹੋਏ ਸ਼ਾਮਿਲ-ਇਯਾਲੀ ਵਲੋਂ ਸਵਾਗਤ
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਜੁਗਰਾਜ ਪਾਲ ਸਿੰਘ ਸਾਹੀ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਜੁਗਰਾਜ ਪਾਲ ਸਿੰਘ ਸਾਹੀ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸੰਦਲ ਵੀ ਮੌਜੂਦ ਸਨ । ਇਸ ਮੌਕੇ ਜੁਗਰਾਜ ਪਾਲ ਸਿੰਘ ਸਾਹੀ ਨੇ ਮਨਪ੍ਰੀਤ ਸਿੰਘ ਇਯਾਲੀ ਨੂੰ ਭਰੋਸਾ ਦਿੱਤਾ ਕਿ ਉਹ ਨਾ ਤਾਂ ਕੋਈ ਚੋਣ ਲੜਨਗੇ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਪ੍ਰਧਾਨਗੀ ਚਾਹੀਦੀ ਹੈ। ਉਹ ਇਕ ਨਿਮਾਣੇ ਸਿੱਖ ਵਜੋਂ ਪਾਰਟੀ ਨੂੰ ਆਪਣੀਆਂ ਸੇਵਾਵਾਂ ਦੇਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਦੀ ਹੋਵੇਗੀ । ਦੱਸਣਯੋਗ ਹੈ ਕਿ ਮਨਪ੍ਰੀਤ ਸਿੰਘ ਇਯਾਲੀ ਆਪਣੇ ਪੁਰਾਣੇ ਸਾਥੀ ਰਜਿੰਦਰ ਸਿੰਘ ਸੰਦਲ ਦੇ ਨਾਲ ਜੁਗਰਾਜ ਪਾਲ ਸਿੰਘ ਸਾਹੀ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਪੁੱਜੇ ਸਨ ਤੇ ਉਨ੍ਹਾਂ ਸ. ਸਾਹੀ ਨੂੰ ਪਾਰਟੀ ’ਚ ਸ਼ਾਮਿਲ ਕੀਤਾ । ਇੱਥੇ ਇਹ ਵਰਨਣਯੋਗ ਹੈ ਕਿ ਜੁਗਰਾਜ ਪਾਲ ਸਿੰਘ ਸਾਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਲੰਬਾ ਸਮਾਂ ਮੁੱਖ ਬੁਲਾਰੇ ਰਹੇ ਉੱਥੇ ਲਗਾਤਾਰ 21 ਸਾਲ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵੀ ਰਹੇ । ਉਹ ਕੁੱਝ ਸਮਾਂ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ’ਚ ਵੀ ਰਹੇ।