ਪੰਜਾਬ ਸਰਕਾਰ ਵਲੋਂ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 6 ਪੀ.
ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ’ਚ ਰਜਮਨਦੀਪ ਕੌਰ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਜਲੰਧਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਕਮਲਪ੍ਰੀਤ ਸਿੰਘ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾਇਰੈਕਟਰ, ਆਬਕਾਰੀ ਤੇ ਕਰ, ਸ਼੍ਰੀਮਤੀ ਪੂਨਮ ਗਰਗ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਲੁਧਿਆਣਾ, ਸ਼੍ਰੀਮਤੀ ਜਯੋਤੀ ਵਾਲੀਆ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਬਠਿੰਡਾ, ਅਮਨਦੀਪ ਕੌਰ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਹੁਸ਼ਿਆਰਪੁਰ ਅਤੇ ਕੁਲਬੀਰ ਸਿੰਘ ਨੂੰ ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਪਠਾਨਕੋਟ ਲਗਾਇਆ ਗਿਆ ਹੈ।