03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ - ਮੁੱਖ ਮੰਤਰੀ ‘ਆਪ੍ਰੇਸ਼ਨ ਸੰਧੂਰ’ ਮਗਰੋਂ ਪਾਕਿ ਤੋਂ ਪਹਿਲੀ ਵਾਰ ਭਾਰਤ ਆ ਰਿਹਾ ਸਿੱਖ ਜਥਾ

ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਤੇ ਸਮੇਂ-ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ । ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਬੰਧਿਤ ਵਿਭਾਗਾਂ ਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਤੇ ਸਮੇਂ-ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ । ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਬੰਧਿਤ ਵਿਭਾਗਾਂ ਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ । ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਖ਼ੂਨ-ਪਸੀਨੇ ਤੇ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇਕ-ਇਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ ਅਤੇ ਇਸਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ । ਲੋੜੀਂਦੇ ਬਾਰਦਾਣੇ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖ਼ਰੀਦ ਦੌਰਾਨ ਝੋਨੇ ਦੀ ਭਰਾਈ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਲਈ ਪਹਿਲਾਂ ਹੀ ਆਰ.ਬੀ.ਆਈ. ਨੂੰ ਪ੍ਰਸਤਾਵ ਭੇਜ ਦਿੱਤਾ ਗਿਆ ਹੈ । ਅਸੀਂ ਭਾਰਤੀ ਸਟੇਟ ਸਟੇਟ ਬੈਂਕ ਤੇ ਆਰ.ਬੀ.ਆਈ. ਨਾਲ ਲਗਾਤਾਰ ਪੈਰਵੀ ਕਰ ਰਹੇ ਹਾਂ ਤੇ ਸੀ.ਸੀ.ਐਲ. ਨੂੰ ਜਲਦ ਹੀ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 2026-27 ਦੇ ਸੀਜ਼ਨ ਦੌਰਾਨ ਪੰਜਾਬ ਵਿਚ ਲਗਪਗ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ । ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ, ਸੀ.ਪੀ, ਐਸ.ਐਸ.ਪੀ, ਮੰਡੀ ਬੋਰਡ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ । ਸੂਬੇ ਦੀਆਂ ਖ਼ਰੀਦ ਏਜੰਸੀਆਂ ਨੂੰ ਆਉਣ ਵਾਲੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਸਰਕਾਰ ਹਰ ਪੱਧਰ ’ਤੇ ਪੁਖ਼ਤਾ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ । ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨਿੱਜੀ ਤੌਰ ’ਤੇ ਪੂਰੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਾਂਗਾ । ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਖ਼ੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ, ਖ਼ੁਰਾਕ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1638.24 ਫੁੱਟ ਅਗਲੀ ਖ਼ਬਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਕੇਸਾਂ ’ਚ ਢਿੱਲ ਨਹੀਂ ਚੱਲੇਗੀ-ਹਾਈ ਕੋਰਟ
Ad Position 24