03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਜਵਾ ਨੇ ਰਾਹੁਲ ਗਾਂਧੀ ’ਤੇ ਕੀਤੀ ਐਫ.ਆਈ.ਆਰ ਉੱਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ, 2 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ । ਐਫ.

Ad Position 21
repet_subhas-goyals [Copy P29]
ਪ੍ਰਤਾਪ ਸਿੰਘ ਬਾਜਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 03-09-2026

ਚੰਡੀਗੜ੍ਹ, 2 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ । ਐਫ.ਆਈ.ਆਰ. ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੇਂਦਰ ਸਰਕਾਰ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ । ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਜਵਾ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰਿਕ ਅਧਿਕਾਰਾਂ ਦਾ ਘਾਣ ਦੱਸਿਆ ਹੈ । ਉਨ੍ਹਾਂ ਉੱਤਰਾਖੰਡ ਦੇ ਹਲਦਵਾਨੀ ਵਿਖੇ ਰਾਮ-ਲੀਲ੍ਹਾ ਮੈਦਾਨ ਵਿਚ ਹੋਏ ਇਕ ਸਮਾਗਮ ਦਾ ਹਵਾਲਾ ਦਿੱਤਾ, ਜਿੱਥੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜ੍ਹਗੇ ਪਹੁੰਚੇ ਸਨ । ਸਮਾਗਮ ਤੋਂ ਬਾਅਦ ਭਾਜਪਾ ਅਤੇ ਆਰ.ਐਸ.ਐਸ ਨਾਲ ਜੁੜੀਆਂ ਜਥੇਬੰਦੀਆਂ ਵਲੋਂ ਕਥਿਤ ਤੌਰ ’ਤੇ ਕੀਤੇ ਗਏ ‘ਸ਼ੁੱਧੀਕਰਨ’ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਸਵਾਲ ਚੁੱਕਿਆ ਕਿ ਅਜਿਹੀ ਘਿਣਾਉਣੀ ਹਰਕਤ ਕਰਨ ਵਾਲੇ ਅਸਲ ਅਪਰਾਧੀਆਂ ਵਿਰੁੱਧ ਕੋਈ ਪਰਚਾ ਦਰਜ ਕਿਉਂ ਨਹੀਂ ਕੀਤਾ ਗਿਆ ? ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ, ਪਰ ਸਰਕਾਰ ਨੇ ਉਲਟਾ ਰਾਹੁਲ ਗਾਂਧੀ ਦੇ ਖ਼ਿਲਾਫ਼ ਹੀ ਮਾਮਲਾ ਦਰਜ ਕਰ ਦਿੱਤਾ । ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਸੁਣਨ ਦੀ ਬਜਾਏ ਹਮੇਸ਼ਾ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਵਿਆ ਜਯੋਤੀ ਜਾਗਿ੍ਤੀ ਸੰਸਥਾਨ ਦਾ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਸੇਵਾਵਾਂ ਲਈ ਡੀ.ਸੀ. ਵਲੋਂ ਪ੍ਰਸੰਸਾ ਪੁਰਸਕਾਰ ਨਾਲ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਨਿਪਾਲ ਦੇ ਬਿਦੂਰ ’ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
Ad Position 24