03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਤੇ ਕੇਵਲ ਸਿੰਘ ਢਿੱਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਡਾ: ਸਤੀਸ਼ ਪੂਨੀਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ । ਇਸ ਦੌਰਾਨ ਉਨ੍ਹਾਂ ਨੇ ਪਰਿਕਰਮਾ ’ਚ ਛਬੀਲ ’ਤੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਡਾ: ਸਤੀਸ਼ ਪੂਨੀਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ । ਇਸ ਦੌਰਾਨ ਉਨ੍ਹਾਂ ਨੇ ਪਰਿਕਰਮਾ ’ਚ ਛਬੀਲ ’ਤੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਸਨ । ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਪੁੰਨੀਆ ਨੂੰ ਧਾਰਮਿਕ ਪੁਸਤਕਾਂ ਦੇ ਸੂਚਨਾ ਅਧਿਕਾਰੀ ਸਰਬਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਖੂਬਸੂਰਤ ਦੇਸ਼ ਭਾਰਤ ਦਾ ਪੰਜਾਬ ਖੂਬਸੂਰਤ ਸੂਬਾ ਹੈ । ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋ ਊਰਜਾ ਮਿਲਦੀ ਹੈ ਉਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦਾ ਤੇਜ਼ੀ ਨਾਲ ਵਿਸਥਾਰ ਹੋ ਰਿਹਾ ਹੈ । ਭਾਰਤੀ ਜਨਤਾ ਪਾਰਟੀ ਹੁਣ ਬੂਥ ਪੱਧਰ ਤੱਕ ਮਜ਼ਬੂਤ ਹੋ ਗਈ ਹੈ ਤੇ ਪਾਰਟੀ ਦੇ ਵਰਕਰਾਂ ਦੀ ਇਕ ਮਜ਼ਬੂਤ ਟੀਮ ਤਿਆਰ ਹੋਈ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਮਿਲੇ ਬਿਹਤਰ ਨਤੀਜਿਆਂ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਅੱਗੇ ਵਧ ਰਹੀ ਹੈ। ਉਨ੍ਹਾਂ ਫਿਰ ਦੁਹਰਾਇਆ ਕਿ ਭਾਜਪਾ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀ ਕਰੇਗੀ ਆਪਣੇ ਬਲਬੂਤੇ ’ਤੇ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੂਜੇ ਸੂਬਿਆਂ ’ਚ ਭਾਜਪਾ ਦੀ ‘ਡਬਲ ਇੰਜਨ’ ਸਰਕਾਰ ਨਾਲ ਵਿਕਾਸ ਅਤੇ ਤਰੱਕੀ ਹੋ ਰਹੀ ਹੈ। ਇਸ ਮੌਕੇ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਅਜੈਬੀਰਪਾਲ ਸਿੰਘ ਰੰਧਾਵਾ, ਗੁਰਪ੍ਰਤਾਪ ਸਿੰਘ ਟਿੱਕਾ ਵਲੋਂ ਆਪਣੇ ਤੌਰ ’ਚ ਡਾ: ਪੂਨੀਆ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੋਂ ਇਲਾਵਾ ਹੋਰ ਭਾਜਪਾ ਆਗੂ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚੇ ਦੇ ਦੂਸਰੇ ਦਿਨ ਵੱਡੀ ਗਿਣਤੀ ’ਚ ਕਿਸਾਨਾਂ ਦੀ ਆਮਦ ਜਾਰੀ ਅਗਲੀ ਖ਼ਬਰ ਲੋਕਾਂ ਲਗਾਇਆ ਪੁਲ ’ ਤੇ ਧਰਨਾ , ਚੰਨੀ ਨੇ ਲਗਾਏ ਅਣਗਹਿਲੀ ਦੇ ਦੋਸ਼
Ad Position 24