ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ 14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾਏ ਜਾਣਗੇ- ਕੇ.ਕੇ.ਐਮ.
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਇਕ ਅਹਿਮ ਇਕੱਤਰਤਾ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਹੋਈ। ਇਸ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਬਲਦੇਵ ਸਿੰਘ ਜੀਰਾ ਨੇ ਕੀਤੀ ।
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਇਕ ਅਹਿਮ ਇਕੱਤਰਤਾ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਹੋਈ। ਇਸ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਬਲਦੇਵ ਸਿੰਘ ਜੀਰਾ ਨੇ ਕੀਤੀ । ਉਪਰੰਤ ਇਕ ਪ੍ਰੈੱਸ ਕਾਨਫਰੰਸ ਕਰਕੇ ਮੋਰਚੇ ਵਲੋਂ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ । ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾਏ ਜਾਣਗੇ। ਅੱਜ ਦੀ ਇਸ ਵਿਸੇਸ਼ ਇਕੱਤਰਤਾ ਵਿਚ ਵਿਚ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਜੀਰਾ, ਕੁਲਵੰਤ ਸਿੰਘ, ਗੁਰਧਿਆਨ ਸਿੰਘ ਸਿਓਣਾ, ਗੁਰਵਿੰਦਰ ਸਿੰਘ ਰਾਮਪੁਰ, ਹਰਨੇਕ ਸਿੰਘ ਸਿੱਧੂਵਾਲ, ਚਮਕੌਰ ਸਿੰਘ ਉਸਮਾਨ ਵਾਲਾ, ਮਲਕੀਤ ਸਿੰਘ ਗੁਲਾਮੀ ਵਾਲਾ, ਬਲਕਾਰ ਸਿੰਘ ਬੈਂਸ, ਕੁਲਵਿੰਦਰ ਸਿੰਘ ਸੋਨੀ, ਗੁਰਵਿੰਦਰ ਸਿੰਘ ਲਹਿਰ, ਬਾਬਾ ਗੁਰਦੇਵ ਸਿੰਘ ਦਸੂਹਾ ਅਤੇ ਰਣਜੀਤ ਸਿੰਘ ਧਨੋਆ ਆਦਿ ਨੇ ਵੀ ਸ਼ਿਰਕਤ ਕੀਤੀ।