04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ) -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਿਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ) -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਿਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ । ਯੂਨੀਅਨਾਂ ਵਲੋਂ ਉਠਾਏ ਗਏ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਿਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਹੱਲ ਸੰਬੰਧੀ ਤਜਵੀਜ਼ਾਂ ਕੈਬਨਿਟ ਸਬ-ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ, ਜਿਨ੍ਹਾਂ ਵਿਚ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ. ਨੰ. 26), ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ, ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਸਾਂਝਾ ਦਿਵਿਆਂਗ ਮੋਰਚਾ, ਪੰਜਾਬ ਦਿਵਿਆਂਗ ਐਕਸ਼ਨ ਕਮੇਟੀ, ਸਾਂਝਾ ਫਰੰਟ ਸੀ.ਐਚ.ਓ. ਪੰਜਾਬ, ਕਮਿਊਨਿਟੀ ਹੈਲਥ ਆਫੀਸਰਜ਼ ਐਸੋਸੀਏਸ਼ਨ, ਅਤੇ 180 ਈ.ਟੀ.ਟੀ. ਟੈਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਸ਼ਾਮਿਲ ਸਨ । ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਨੁਮਾਇੰਦਗੀ ਮੱਖਣ ਸਿੰਘ ਵਾਹਿਦਪੁਰੀ, ਬਲਜਿੰਦਰ ਸਿੰਘ, ਫੁੰਮਣ ਸਿੰਘ ਕਾਠਗੜ੍ਹ ਅਤੇ ਬਲਰਾਜ ਸਿੰਘ ਨੇ ਕੀਤੀ । ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਨੁਮਾਇੰਦਗੀ ਦਰਸ਼ਵੀਰ ਸਿੰਘ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕੀਤੀ, ਜਦਕਿ ਬੇਅੰਤ ਸਿੰਘ, ਅਵਤਾਰ ਸਿੰਘ, ਬੋਹੜ ਸਿੰਘ ਅਤੇ ਸਾਹਿਬ ਸਿੰਘ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਵੱਲੋਂ ਗੱਲਬਾਤ ਕੀਤੀ । ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਦੇ ਮਸਲੇ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਵਲੋਂ ਰੱਖੇ ਗਏ । ਲਾਲ ਸਿੰਘ ਧੂਰੀ, ਅੰਗਰੇਜ਼ ਸਿੰਘ ਮੱਲਕੇ, ਲੱਖਾ ਸੰਘਰ ਅਤੇ ਹਜ਼ੂਰ ਦਾਸ ਨੇ ਸਾਂਝਾ ਦਿਵਿਆਂਗ ਮੋਰਚਾ ਦੀ ਨੁਮਾਇੰਦਗੀ ਕੀਤੀ ਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਲਖਵੀਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਪਲਵਿੰਦਰ ਸਿੰਘ ਸ਼ਾਮਲ ਸਨ । ਸਾਂਝਾ ਫਰੰਟ ਸੀ.ਐਚ.ਓ. ਪੰਜਾਬ ਦੀ ਨੁਮਾਇੰਦਗੀ ਸੁਖਪ੍ਰੀਤ ਕੌਰ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਨਵਦੀਪ ਕੌਰ, ਬਲਕਰਨ ਸਿੰਘ ਅਤੇ ਗੁਰਸਿਮਰਨ ਸਿੰਘ ਨੇ ਕੀਤੀ, ਅਤੇ ਕਮਿਊਨਿਟੀ ਹੈਲਥ ਆਫੀਸਰਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਡਾ. ਸੁਨੀਲ ਤਰਗੋਤਰਾ, ਡਾ. ਪ੍ਰੀਤ ਮਖੀਜਾ, ਡਾ. ਬਲਵੀਰ ਸਿੰਘ ਅਤੇ ਡਾ. ਦਿਲਜੀਤ ਕੁਮਾਰ ਵਲੋਂ ਕੀਤੀ ਗਈ । ਅੰਤ ਵਿਚ, ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁੱਖ ਸਿੰਘ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇਸ਼ ਵਿਚ ਨਫਰਤ ਦੀ ਰਾਜਨੀਤੀ ਪੈਦਾ ਕਰਨ ਲਈ ਪੱਬਾਂ ਭਾਰ - ਰਾਜ ਕੁਮਾਰ ਵੇਰਕਾ ਅਗਲੀ ਖ਼ਬਰ ਸੋਨਾਲੀਕਾ ਨੇ ਅਗਸਤ ਵਿਚ ਹੁਣ ਤੱਕ ਦੀ ਸਭ ਤੋਂ ਵੱਧ 12,581 ਟਰੈਕਟਰਾਂ ਦੀ ਵਿਕਰੀ ਦਰਜ ਕੀਤੀ
Ad Position 24