ਮੋਹਨਜੀਤ ਸਿੰਘ ਸ਼ੇਰੋਂ ਨੂੰ ਕਰਾਇਆ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ
ਸੰਗਰੂਰ, 3 ਸਤੰਬਰ (ਧੀਰਜ ਪਿਸ਼ੌਰੀਆ) ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਦੇ ਪਿੰਡ ਸ਼ੇਰੋਂ ਦੇ ਦੌਰੇ ਮੌਕੇ ਪੁਲਿਸ ਵਲੋਂ ਹਿਰਾਸਤ ਵਿਚ ਲਏ ਨੌਜਵਾਨ ਮੋਹਨਜੀਤ ਸਿੰਘ ਸ਼ੇਰੋ ਨੂੰ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਨਾਲ ਆਏ ਆਗੂਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਤੇ ਗੱਗੀ ਬਾਜਵਾ, ਕਾਂਗਰਸ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਨੇ ਦੋਸ਼ ਲਗਾਏ ਕਿ ਪੁਲਿਸ ਨੇ ਮੋਹਨਜੀਤ ਸਿੰਘ ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਕੀਤਾ ਹੈ।
ਸ
ਸਿਵਲ ਹਸਪਤਾਲ ਸੰਗਰੂਰ ਵਿਚ ਦਾਖਲ ਮੋਹਨਜੀਤ ਸਿੰਘ ਸ਼ੇਰੋਂ।
04-09-2026
ਸੰਗਰੂਰ, 3 ਸਤੰਬਰ (ਧੀਰਜ ਪਿਸ਼ੌਰੀਆ) ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਦੇ ਪਿੰਡ ਸ਼ੇਰੋਂ ਦੇ ਦੌਰੇ ਮੌਕੇ ਪੁਲਿਸ ਵਲੋਂ ਹਿਰਾਸਤ ਵਿਚ ਲਏ ਨੌਜਵਾਨ ਮੋਹਨਜੀਤ ਸਿੰਘ ਸ਼ੇਰੋ ਨੂੰ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਨਾਲ ਆਏ ਆਗੂਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਤੇ ਗੱਗੀ ਬਾਜਵਾ, ਕਾਂਗਰਸ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਨੇ ਦੋਸ਼ ਲਗਾਏ ਕਿ ਪੁਲਿਸ ਨੇ ਮੋਹਨਜੀਤ ਸਿੰਘ ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਕੀਤਾ ਹੈ। ਇਨ੍ਹਾਂ ਆਗੂਆਂ ਨੇ ਮੋਹਨਜੀਤ ਸਿੰਘ ਲਈ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਮੋਹਨਜੀਤ ਸਿੰਘ ਦੇ ਨਾਲ ਖੜੇ ਹਾਂ। ਇਨ੍ਹਾਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਹੁਣ ਪੁਲਿਸ ਸਟੇਟ ਬਣ ਚੁੱਕੀ ਹੈ। ਇਸੇ ਦੌਰਾਨ ਨੋਬਲ ਹੈਲਪਿੰਗ ਹੈਂਡ ਦੇ ਆਗੂ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਵੀ ਹਸਪਤਾਲ ਦਾਖਲ ਹੋਏ ਹਨ।