03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

6 ਘੰਟੇ ਚੱਲੀ ਐਸ . ਆਈ . ਟੀ . ਦੀ ਪੁੱਛਗਿੱਛ ’ ਚ ਵਿਜੇ ਸਾਂਪਲਾ ਨੇ ਸਰਟੀਫਾਈਡ ਦਸਤਾਵੇਜ਼ ਨਾ ਮਿਲਣ ’ ਤੇ ਉਠਾਏ ਸਵਾਲ

ਚੰਡੀਗੜ੍ਹ, 3 ਸਤੰਬਰ (ਸੰਦੀਪ ਕੁਮਾਰ ਮਾਹਨਾ)–ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਸੰਦੀਪ ਕੁਮਾਰ ਮਾਹਨਾ)–ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਅੱਗੇ ਭਾਜਪਾ ਦੇ ਸੀਨੀਅਰ ਆਗੂ ਤੇ ਕੌਮੀ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਅੱਜ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟੀਚਿਊਟ ਵਿਖੇ ਪੇਸ਼ ਹੋਏ । ਕਰੀਬ 6 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸਾਂਪਲਾ ਨੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੇ ਐਸ.ਆਈ.ਟੀ. ਤੋਂ ਸਬੰਧਿਤ ਮੰਗ ਪੱਤਰ ਜਾਂ ਦਸਤਾਵੇਜ਼ ਦੀ ‘ਸਰਟੀਫਾਈਡ ਕਾਪੀ’ ਮੰਗੀ ਸੀ ਤਾਂ ਜੋ ਆਪਣੇ ਰਿਕਾਰਡ ਨਾਲ ਉਸਦੀ ਤਸਦੀਕ ਕਰਕੇ ਤੱਥਾਂ ਦੇ ਆਧਾਰ ’ਤੇ ਜਵਾਬ ਦਿੱਤੇ ਜਾ ਸਕਣ, ਪਰ ਜਾਂਚ ਟੀਮ ਵਲੋਂ ਇਹ ਕਾਪੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਬਿਨਾਂ ਪ੍ਰਮਾਣਿਤ ਦਸਤਾਵੇਜ਼ ਦੇ ਸਾਲਾਂ ਪੁਰਾਣੇ ਮਾਮਲੇ ਸਬੰਧੀ ਸਹੀ ਜਵਾਬ ਦੇਣਾ ਮੁਸ਼ਕਿਲ ਹੈ । ਸਾਂਪਲਾ ਨੇ ਦੋਸ਼ ਲਗਾਇਆ ਕਿ ਬੇਅਦਬੀ ਮਾਮਲੇ ਦੀ ਜਾਂਚ ਦੀ ਆੜ ਵਿਚ ਭਾਜਪਾ ਨੂੰ ਸਿਆਸੀ ਤੌਰ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਭਾਜਪਾ ਆਗੂ ਵਿਜੇ ਸਾਪਲਾਂ ਨੇ ਕਿਹਾ ਕਿ ਉਹ ਕਾਨੂੰਨ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਜਾਂਚ ਤੋਂ ਪਿੱਛੇ ਨਹੀਂ ਹਟ ਰਹੇ। ਉਨ੍ਹਾਂ ਕਿਹਾ ਕਿ ਜਦੋਂ ਵੀ ਐਸ.ਆਈ.ਟੀ. ਵਲੋਂ ਬੁਲਾਇਆ ਜਾਵੇਗਾ, ਉਹ ਜਾਂਚ ਵਿਚ ਸ਼ਾਮਿਲ ਹੋਣਗੇ, ਪਰ ਜਾਂਚ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ. ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਸਵਰਨਕਾਰਾਂ ਦੇ ਕਾਰੋਬਾਰ ’ਚ ਪਿਆ ਮੰਦਾ
Ad Position 24