05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਸਟ੍ਰੇਲੀਆ ਦਾ ਸੁਪਨਾ ਵਿਖਾ ਕੇ ਇੰਡੋਨੇਸ਼ੀਆ ਦੇ ਟਾਪੂ ਦਿਲੀ ਤਿਮੋਰ-ਲੇਸਤੇ ’ਚ ਫਸੇ 34 ਨੌਜਵਾਨ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ)-ਆਸਟ੍ਰੇਲੀਆ ਵਿਚ ਰੁਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇਕ ਨੌਜਵਾਨ ਦੇ ਪਿਛਲੇ ਕਰੀਬ 5 ਤੋਂ 6 ਮਹੀਨਿਆਂ ਤੋਂ ਇੰਡੋਨੇਸ਼ੀਆ ਦੇ ਟਾਪੂ ਦਿਲੀ ਤਿਮੋਰ- ਲੇਸਤੇ ਵਿਚ ਫਸੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਦੇ ਅੱਠ ਪਰਿਵਾਰਾਂ ਨੇ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਡੀਓ ਕਾਲ ਰਾਹੀਂ ਸੰਪਰਕ ਕਰਕੇ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਮਦਦ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ)-ਆਸਟ੍ਰੇਲੀਆ ਵਿਚ ਰੁਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇਕ ਨੌਜਵਾਨ ਦੇ ਪਿਛਲੇ ਕਰੀਬ 5 ਤੋਂ 6 ਮਹੀਨਿਆਂ ਤੋਂ ਇੰਡੋਨੇਸ਼ੀਆ ਦੇ ਟਾਪੂ ਦਿਲੀ ਤਿਮੋਰ- ਲੇਸਤੇ ਵਿਚ ਫਸੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਦੇ ਅੱਠ ਪਰਿਵਾਰਾਂ ਨੇ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਡੀਓ ਕਾਲ ਰਾਹੀਂ ਸੰਪਰਕ ਕਰਕੇ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਮਦਦ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਇੰਗਲੈਂਡ ਵਿਚ ਹਨ ਪਰ ਉਹ ਫਿਰ ਪੰਜਾਬ ਸਾਰੋਕਾਰਾਂ ਨਾਲ ਜੁੜ ਹੋਏ ਹਨ। ਉੱਥੋਂ ਹੀ ਉਨ੍ਹਾਂ ਨੇ ਭਾਰਤ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਕੇ ਇਨ੍ਹਾਂ ਨੌਜਵਾਨਾਂ ਦੀ ਭਾਰਤ ਵਾਪਸੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਇਨ੍ਹਾਂ 8 ਪੀੜਤ ਪਰਿਵਾਰਾਂ ਨੇ ਦੱਸਿਆ ਕਿ ਏਜੰਟਾਂ ਵੱਲੋਂ ਆਸਟ੍ਰੇਲੀਆ ਵਿਚ ਰੋਜ਼ਗਾਰ ਦਿਵਾਉਣ ਦਾ ਭਰੋਸਾ ਦੇ ਕੇ ਹਰੇਕ ਪਰਿਵਾਰ ਤੋਂ ਕਰੀਬ 5 ਤੋਂ 11 ਲੱਖ ਰੁਪਏ ਤੱਕ ਦੀ ਰਕਮ ਲਈ ਗਈ, ਜੋ ਕੁੱਲ 3 ਕਰੋੜ ਦੇ ਕਰੀਬ ਬਣਦੀ ਹੈ। ਇਸ ਤੋਂ ਬਾਅਦ ਨੌਜਵਾਨਾਂ ਨੂੰ ਭਾਰਤ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ 2 ਤੋਂ 6 ਦਿਨਾਂ ਦੇ ਸਫ਼ਰ ਤੋਂ ਬਾਅਦ ਬਾਲੀ ਅਤੇ ਮਲੇਸ਼ੀਆ ਰਾਹੀਂ ਦਿਲੀ ਤਿਮੋਰ-ਲੇਸਤੇ ਭੇਜਿਆ ਗਿਆ, ਜਿੱਥੇ ਏਜੰਟਾਂ ਨੇ ਨੌਜਵਾਨਾਂ ਨੂੰ ਪਿੰਡ ਬਾਘਾਪੁਰਾਣਾ ਦੇ ਰਹਿਣ ਵਾਲੇ ਵਿਜੈ ਨਾਂਅ ਦੇ ਵਿਅਕਤੀ ਦੇ ਹਵਾਲੇ ਕਰ ਦਿੱਤਾ, ਜਿੱਥੇ ਉਨ੍ਹਾਂ ਦੇ ਪਾਸਪੋਰਟ ਆਪਣੇ ਕਬਜ਼ੇ ਵਿਚ ਲੈ ਲਏ ਗਏ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਨੂੰ ਉੱਥੇ ਬੰਦੀ ਬਣਾ ਕੇ ਰੱਖਿਆ ਗਿਆ। ਨੌਜਵਾਨਾਂ ਵੱਲੋਂ ਇਕੱਠੇ ਹੋ ਕੇ ਵਿਰੋਧ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਸਪੋਰਟ ਵਾਪਸ ਮਿਲੇ, ਇਸ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਵਿਜੈ ਨਾਂਅ ਦੇ ਵਿਅਕਤੀ ਨੂੰ ਹਿਰਾਸਤ ਵਿਚ ਲਏ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਹੁਣ ਤੱਕ ਕਰੀਬ 10 ਨੌਜਵਾਨ ਆਪਣੇ ਯਤਨਾਂ ਅਤੇ ਖ਼ਰਚੇ ‘ਤੇ ਭਾਰਤ ਵਾਪਸ ਆ ਚੁੱਕੇ ਹਨ, ਜਦਕਿ 34 ਨੌਜਵਾਨ ਅਜੇ ਵੀ ਤਿਮੋਰ-ਲੇਸਤੇ ਵਿਚ ਫਸੇ ਹੋਏ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚ ਮੋਗਾ ਦੇ 8, ਜਲੰਧਰ ਦੇ 7, ਫ਼ਿਰੋਜ਼ਪੁਰ ਦੇ 6, ਲੁਧਿਆਣਾ ਦੇ 5, ਫਾਜ਼ਿਲਕਾ ਦੇ 2 ਅਤੇ ਤਰਨਤਾਰਨ, ਕਪੂਰਥਲਾ, ਪਟਿਆਲਾ ਤੇ ਜਲਾਲਾਬਾਦ ਨਾਲ ਸਬੰਧਿਤ ਇੱਕ-ਇੱਕ ਨੌਜਵਾਨ ਸ਼ਾਮਲ ਦੱਸੇ ਜਾ ਰਹੇ ਹਨ ਜਦਕਿ ਇੱਕ ਨੌਜਵਾਨ ਰਾਜਸਥਾਨ ਦਾ ਰਹਿਣ ਵਾਲਾ ਹੈ।

Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਰੰਘਰੇਟਾ ਦੇ ਜਨਮ ਦਿਹਾੜੇ ਦੇ ਸੰਬੰਧ ’ ਚ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ ਗੁਰਮਤਿ ਸਮਾ... ਅਗਲੀ ਖ਼ਬਰ ਗਾਇਕ ਸਰਬਜੀਤ ਮੱਲਪੁਰੀ ਦਾ ਧਾਰਮਿਕ ਟਰੈਕ ‘ਰਾਜੇ ਦੇ ਦਰ’ ਦਾ ਪੋਸਟਰ ਜਾਰੀ
Ad Position 24