ਸ਼ੇਰੋਂ ਦੇ ਨੌਜਵਾਨ ਨਾਲ ਕਥਿਤ ਪੁਲਿਸ ਤਸ਼ੱਦਦ ’ਤੇ ਜਾਖੜ ਨੇ ਚੁੱਕੇ ਸਵਾਲ
ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪਿੰਡ ਸ਼ੇਰੋਂ ਵਿਖੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਾਂਤਮਈ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ। ਜਾਖੜ ਨੇ ਕਥਿਤ ਪੁਲਿਸ ਜਬਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਨਹਿੱਤ ਦੇ ਮੁੱਦੇ ’ਤੇ ਆਪਣੇ ਸੰਵਿਧਾਨਕ ਅਧਿਕਾਰ ਤਹਿਤ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਨਾਗਰਿਕ ਨਾਲ ਅਜਿਹਾ ਵਿਵਹਾਰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪਿੰਡ ਸ਼ੇਰੋਂ ਵਿਖੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਾਂਤਮਈ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ। ਜਾਖੜ ਨੇ ਕਥਿਤ ਪੁਲਿਸ ਜਬਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਨਹਿੱਤ ਦੇ ਮੁੱਦੇ ’ਤੇ ਆਪਣੇ ਸੰਵਿਧਾਨਕ ਅਧਿਕਾਰ ਤਹਿਤ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਨਾਗਰਿਕ ਨਾਲ ਅਜਿਹਾ ਵਿਵਹਾਰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਵਲੋਂ ਨਸ਼ਿਆਂ ਦੀ ਵਿੱਕਰੀ ਦੇ ਮੁੱਦੇ ’ਤੇ ਕੀਤੇ ਗਏ ਵਿਰੋਧ ਨੂੰ ਲੈ ਕੇ ਉਸ ਨਾਲ ਕਥਿਤ ਤੌਰ ’ਤੇ ਅਣਮਨੁੱਖੀ ਵਿਵਹਾਰ ਕੀਤਾ ਗਿਆ। ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਤੱਥ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ।