04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਹਨਜੀਤ ਸਿੰਘ ਨਾਲ ਕਥਿਤ ਹਿਰਾਸਤੀ ਤਸ਼ੱਦਦ ਦਾ ਐਨ.ਐਚ.ਆਰ.ਸੀ. ਤੁਰੰਤ ਨੋਟਿਸ ਲਵੇ-ਤਰੁਣ ਚੁੱਘ

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸ਼ੇਰੋਂ ਪਿੰਡ ’ਚ ਸਿੱਖ ਨੌਜਵਾਨ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ’ਚ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ, ਗੁਜਰਾਤ ਭਾਜਪਾ ਦੇ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ. ਐਚ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸ਼ੇਰੋਂ ਪਿੰਡ ’ਚ ਸਿੱਖ ਨੌਜਵਾਨ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ’ਚ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ, ਗੁਜਰਾਤ ਭਾਜਪਾ ਦੇ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ. ਐਚ. ਆਰ. ਸੀ.) ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਐਨ. ਐਚ. ਆਰ. ਸੀ. ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੂੰ ਪੱਤਰ ਲਿਖ ਕੇ ਮਾਮਲੇ ਦਾ ਤੁਰੰਤ ਨੋਟਿਸ ਲੈਣ ਅਤੇ ਸੁਤੰਤਰ ਜਾਂਚ ਕਰਵਾਉਣ ਦੀ ਅਪੀਲ ਕੀਤੀ। ਤਰੁਣ ਚੁੱਘ ਨੇ ਕਿਹਾ ਕਿ ਸ਼ਿਕਾਇਤ ਅਨੁਸਾਰ ਮੋਹਨਜੀਤ ਸਿੰਘ ਨੂੰ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ੇਰੋਂ ਪਿੰਡ ਵਿਖੇ ਹੋਏ ਸਮਾਗਮ ਦੌਰਾਨ ਕਥਿਤ ਤੌਰ ’ਤੇ ਕਾਲੀ ਝੰਡੀ ਦਿਖਾਉਣ ਤੋਂ ਬਾਅਦ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ ਤੇ ਹਿਰਾਸਤ ਦੌਰਾਨ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਨੌਜਵਾਨ ਦੀ ਬਜ਼ੁਰਗ ਮਾਤਾ ਅਤੇ ਭੈਣ ਨਾਲ ਵੀ ਕਥਿਤ ਤੌਰ ’ਤੇ ਕੁੱਟਮਾਰ, ਬਦਸਲੂਕੀ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ ਹਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ‘ਈਜ਼ੀ ਕਨੈਕਟ’ ਹਵਾਈ ਸੇਵਾ ਪੰਜਾਬ ਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ- ਕੇਵਲ ਸ... ਅਗਲੀ ਖ਼ਬਰ ਸ਼ੇਰੋਂ ਦੇ ਨੌਜਵਾਨ ਨਾਲ ਕਥਿਤ ਪੁਲਿਸ ਤਸ਼ੱਦਦ ’ਤੇ ਜਾਖੜ ਨੇ ਚੁੱਕੇ ਸਵਾਲ
Ad Position 24