04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ‘ਈਜ਼ੀ ਕਨੈਕਟ’ ਹਵਾਈ ਸੇਵਾ ਪੰਜਾਬ ਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ- ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ ‘ਈਜ਼ੀ ਕਨੈਕਟ’ ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਦਾ ਧੰਨਵਾਦ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ ‘ਈਜ਼ੀ ਕਨੈਕਟ’ ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਦਾ ਧੰਨਵਾਦ ਕੀਤਾ। ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ‘ਹਬ-ਐਂਡ-ਸਪੋਕ’ ਮਾਡਲ ਤਹਿਤ ਏਅਰ ਇੰਡੀਆ ਵਲੋਂ ਸ਼ੁਰੂ ਕੀਤੀ ਗਈ ਇਸ ਸੇਵਾ ਨਾਲ ਪੰਜਾਬ ਦੇ ਹਜ਼ਾਰਾਂ ਮੁਸਾਫਰਾਂ ਅਤੇ ਵਿਦੇਸ਼ਾਂ ਵਿਚ ਰਹਿੰਦੇ ਐਨ.ਆਰ.ਆਈ ਭਾਈਚਾਰੇ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਹੁਣ ਅੰਮ੍ਰਿਤਸਰ ਤੋਂ ਜਾਣ ਵਾਲੇ ਯਾਤਰੀ ਦਿੱਲੀ ਰਾਹੀਂ ਦੁਨੀਆ ਦੇ 27 ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਟੋਰਾਂਟੋ, ਵੈਨਕੂਵਰ (ਕੈਨੇਡਾ), ਨਿਊਯਾਰਕ, ਸ਼ਿਕਾਗੋ, ਸੈਨ ਫਰਾਂਸਿਸਕੋ (ਅਮਰੀਕਾ), ਲੰਡਨ, ਬਰਮਿੰਘਮ (ਇੰਗਲੈਂਡ), ਮੈਲਬੌਰਨ, ਸਿਡਨੀ (ਆਸਟ੍ਰੇਲੀਆ) ਦੇ ਨਾਲ-ਨਾਲ ਯੂਰਪ, ਦੱਖਣ-ਪੂਰਬੀ ਏਸ਼ੀਆ ਅਤੇ ਮੱਧ ਪੂਰਬ (ਦੁਬਈ ਆਦਿ) ਦੇ ਦੇਸ਼ਾਂ ਵਿਚ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪਹੁੰਚ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਔਲਾਦ ਨੂੰ ਬੁਲੰਦੀਆਂ ’ ਤੇ ਪਹੁੰਚਾਉਣ ਵਾਲੇ ਬਹੁਤੇ ਮਾਪੇ ਬਣੇ ਇਕੱਲੇਪਣ ਦਾ ਸ਼ਿਕਾਰ ਔਲਾਦ ਕੋਲੋਂ ਮਾਤਾ - ਪਿਤਾ ਦੀਆਂ ਅੰਤ... ਅਗਲੀ ਖ਼ਬਰ ਮੋਹਨਜੀਤ ਸਿੰਘ ਨਾਲ ਕਥਿਤ ਹਿਰਾਸਤੀ ਤਸ਼ੱਦਦ ਦਾ ਐਨ.ਐਚ.ਆਰ.ਸੀ. ਤੁਰੰਤ ਨੋਟਿਸ ਲਵੇ-ਤਰੁਣ ਚੁੱਘ
Ad Position 24