04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਮੰਤਰੀ ਬਠਿੰਡਾ ਤੋਂ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਕਰਨਗੇ ਸ਼ੁਰੂਆਤ-ਬਲਤੇਜ ਪੰਨੂ

ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਸ਼ਾਮ 5 ਵਜੇ ਕਰਨਗੇ। ਬਠਿੰਡਾ ਦੂਜੀ ਵਾਰ ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕਰ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਸ਼ਾਮ 5 ਵਜੇ ਕਰਨਗੇ। ਬਠਿੰਡਾ ਦੂਜੀ ਵਾਰ ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕਰ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਬਠਿੰਡਾ ਸਟੇਡੀਅਮ ਪੁੱਜ ਕੇ ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਪ੍ਰੈਸ ਕਾਨਫ਼ਰੰਸ ਕਰਕੇ ਦੱਸਿਆ ਇਸ ਸਾਲ ਇਨ੍ਹਾਂ ਖੇਡਾਂ ਵਿਚ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਅਤੇ ਚਾਰ ਪੈਰਾ-ਖੇਡਾਂ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7 ,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪਹਿਲੀ ਵਾਰ ਕਿਊ.ਆਰ.ਕੋਡ ਸਹੂਲਤ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ ਤੇ ਇਹ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਹੋਣਗੇ। ਪੰਨੂ ਨੇ ਦੱਸਿਆ ਕਿ ਪਹਿਲੀ ਵਾਰ ਲੜਕੇ ਤੇ ਲੜਕੀਆਂ ਲਈ ਟੈਨਿਸ ਬਾਲ ਕ੍ਰਿਕਟ ਨੂੰ ‘ਪ੍ਰਦਰਸ਼ਨੀ ਖੇਡ’ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਲ੍ਹਿਆਂ ਵਿਚ ਹੋਣਗੇ ਅਤੇ ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਲ੍ਹਿਆਂ ਵਿਚ ਹੋਣਗੀਆਂ। ਇਨ੍ਹਾਂ ਖੇਡਾਂ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ ’ਚ ਉਦਘਾਟਨੀ ਸਮਾਰੋਹ ਦੌਰਾਨ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਚੇਅਰਮੈਨ ਨਵਦੀਪ ਸਿੰਘ ਜੀਦਾ, ਮੇਅਰ ਪਦਮਜੀਤ ਸਿੰਘ ਮਹਿਤਾ ਤੇ ਚੇਅਰਮੈਨ ਬਲਜੀਤ ਬੱਲੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ ਚ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਔਲਾਦ ਨੂੰ ਬੁਲੰਦੀਆਂ ’ ਤੇ ਪਹੁੰਚਾਉਣ ਵਾਲੇ ਬਹੁਤੇ ਮਾਪੇ ਬਣੇ ਇਕੱਲੇਪਣ ਦਾ ਸ਼ਿਕਾਰ ਔਲਾਦ ਕੋਲੋਂ ਮਾਤਾ - ਪਿਤਾ ਦੀਆਂ ਅੰਤ...
Ad Position 24