04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਚੰਡੀਗੜ੍ਹ ’ ਚ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 4 ਸਤੰਬਰ (ਅਜਾਇਬ ਸਿੰਘ ਔਜਲਾ) - ਅਧਿਆਪਕਾਂ ਦੀ ਸਾਂਝੀ ਐਕਸ਼ਨ ਕਮੇਟੀ, ਯੂ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਅਜਾਇਬ ਸਿੰਘ ਔਜਲਾ) - ਅਧਿਆਪਕਾਂ ਦੀ ਸਾਂਝੀ ਐਕਸ਼ਨ ਕਮੇਟੀ, ਯੂ.ਟੀ. ਚੰਡੀਗੜ੍ਹ ਦੇ ਸੱਦੇ ’ਤੇ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਦੇ ਸਮਰਥਨ ਵਿਚ ਸੈਕਟਰ-17 ਪਰੇਡ ਗਰਾਊਂਡ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਚੰਡੀਗੜ੍ਹ ਯੂ.ਟੀ ਐਸ.ਐਸ ਫੈਡਰੇਸ਼ਨ, ਯੂ.ਟੀ ਕੈਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ, ਸਰਕਾਰੀ ਅਧਿਆਪਕ ਯੂਨੀਅਨ ਅਤੇ ਚੰਡੀਗੜ੍ਹ ਸਿਟੀ ਬਿਊਟੀਫੁਲ ਟੀਚਰਜ਼ ਐਸੋਸੀਏਸ਼ਨ ਦਾ ਸਮਰਥਨ ਪ੍ਰਾਪਤ ਹੋਇਆ। ਸਾਂਝੀ ਐਕਸ਼ਨ ਕਮੇਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬੀ.ਐਮ.ਸੀ ਪੰਜਾਬ ਅਤੇ ਚੰਡੀਗੜ੍ਹ ਦੇ ਸੰਗਠਨ ਸਕੱਤਰ ਨਿਰੰਜਨ ਕੁਮਾਰ ਵੀ ਰੋਸ ਪ੍ਰਦਰਸ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸੇ ਦੌਰਾਨ ਪ੍ਰਧਾਨ ਰਣਬੀਰ ਰਾਣਾ ਅਤੇ ਜਨਰਲ ਸਕੱਤਰ ਸ਼ਿਵ ਮੂਰਤ ਯਾਦਵ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਨਿਆਂ, ਪਾਰਦਰਸ਼ਤਾ, ਨੌਕਰੀ ਦੀ ਸੁਰੱਖਿਆ ਅਤੇ ਅਧਿਆਪਕਾਂ ਤੇ ਕਰਮਚਾਰੀਆਂ ਦੇ ਜਾਇਜ਼ ਹੱਕਾਂ ਲਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲਾਹੌਰ ’ਚ ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਦੇ ਚੇਅਰਮੈਨ ਕੁਰੈਸ਼ੀ ਨੂੰ ਅਗਵਾ ਕਰਕੇ ਤਸ਼ੱਦਦ ਕਰਨ ਦਾ ਦੋਸ਼ ਅਗਲੀ ਖ਼ਬਰ ਮੁੱਖ ਮੰਤਰੀ ਬਠਿੰਡਾ ਤੋਂ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਕਰਨਗੇ ਸ਼ੁਰੂਆਤ-ਬਲਤੇਜ ਪੰਨੂ
Ad Position 24