04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਲਾਹੌਰ ’ਚ ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਦੇ ਚੇਅਰਮੈਨ ਕੁਰੈਸ਼ੀ ਨੂੰ ਅਗਵਾ ਕਰਕੇ ਤਸ਼ੱਦਦ ਕਰਨ ਦਾ ਦੋਸ਼

ਅੰਮ੍ਰਿਤਸਰ, 4 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਬੀਤੀ ਰਾਤ ਲਾਹੌਰ ਵਿਖੇ 3-4 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਕਈ ਘੰਟੇ ਹਿਰਾਸਤ ’ਚ ਰੱਖ ਕੇ ਅੰਨ੍ਹਾ ਤਸ਼ੱਦਦ ਢਾਹੁਣ ਮਗਰੋਂ ਸ਼ਾਹਦਰਾ ਨੇੜੇ ਸੁੱਟ ਦਿੱਤਾ। ਕੁਰੈਸ਼ੀ ਮੁਤਾਬਕ ਉਹ ਰਾਤ ਕਰੀਬ 8:00 ਵਜੇ ਜਦੋਂ ਆਪਣੇ ਘਰ ਪਰਤ ਰਹੇ ਸਨ ਤਾਂ ਲਾਹੌਰ ਦੇ ਜੈਨ ਮੰਦਰ ਨੇੜੇ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਲਿਆ।

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਇਮਤਿਆਜ਼ ਰਸ਼ੀਦ ਕੁਰੈਸ਼ੀ। ਤਸਵੀਰ ਰਾਹੀਂ: ਸੁਰਿੰਦਰ ਕੋਛੜ 05-09-2026
ਅੰਮ੍ਰਿਤਸਰ, 4 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਬੀਤੀ ਰਾਤ ਲਾਹੌਰ ਵਿਖੇ 3-4 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਕਈ ਘੰਟੇ ਹਿਰਾਸਤ ’ਚ ਰੱਖ ਕੇ ਅੰਨ੍ਹਾ ਤਸ਼ੱਦਦ ਢਾਹੁਣ ਮਗਰੋਂ ਸ਼ਾਹਦਰਾ ਨੇੜੇ ਸੁੱਟ ਦਿੱਤਾ। ਕੁਰੈਸ਼ੀ ਮੁਤਾਬਕ ਉਹ ਰਾਤ ਕਰੀਬ 8:00 ਵਜੇ ਜਦੋਂ ਆਪਣੇ ਘਰ ਪਰਤ ਰਹੇ ਸਨ ਤਾਂ ਲਾਹੌਰ ਦੇ ਜੈਨ ਮੰਦਰ ਨੇੜੇ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਲਿਆ। ਹਮਲਾਵਰ ਜ਼ਬਰਦਸਤੀ ਉਨ੍ਹਾਂ ਨੂੰ ਆਪਣੀ ਗੱਡੀ ’ਚ ਲੈ ਗਏ ਤੇ ਅੱਖਾਂ ’ਤੇ ਪੱਟੀ ਬੰਨ੍ਹੀ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਹਮਲੇ ਕਾਰਨ ਉਨ੍ਹਾਂ ਦੇ ਸਿਰ ’ਤੇ ਡੂੰਘਾ ਜ਼ਖ਼ਮ ਆਇਆ ਹੈ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਵੀ ਤਸ਼ੱਦਦ ਦੇ ਗੰਭੀਰ ਨਿਸ਼ਾਨ ਹਨ। ਅਗਵਾਕਾਰਾਂ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨਾਲ ਸੰਬੰਧਤ ਪ੍ਰਚਾਰ ਪਾਕਿ ’ਚ ਬੰਦ ਨਾ ਕੀਤਾ ਤਾਂ ਉਨ੍ਹਾਂ ਨੂੰ ਆਪਣੀ ਜਾਨ ਗਵਾਉਣੀ ਪਵੇਗੀ। ਕੁਰੈਸ਼ੀ ਨੇ ਪਾਕਿ ਸਰਕਾਰ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ ਨੂੰ ਰਾਜ ਪੱਧਰੀ ਪੁਰਸਕਾਰ ਅਗਲੀ ਖ਼ਬਰ ਚੰਡੀਗੜ੍ਹ ’ ਚ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ
Ad Position 24