04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ) - ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ) - ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸ.ਐਚ.ਏ.), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਕੇਂਦਰ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ। ਲਾਭਪਾਤਰੀ ਦੀ ਵੈਰੀਫਿਕੇਸ਼ਨ/ਈ-ਕੇਵਾਈਸੀ ਅਤੇ ਫੋਟੋ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕੇਗਾ। ਇਸ ਨੂੰ ਮੋਬਾਈਲ ਫੋਨ ਵਿਚ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਭਵਿੱਖ ਵਿੱਚ ਵਰਤੋਂ ਲਈ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ। ਲਾਭਪਾਤਰੀ ਆਪਣੀ ਫੈਮਿਲੀ ਆਈਡੀ, ਹੈਲਥ ਕਾਰਡ ਨੰਬਰ, ਮੋਬਾਈਲ ਨੰਬਰ ਜਾਂ ਆਧਾਰ ਨੰਬਰ ਦੀ ਵਰਤੋਂ ਕਰਕੇ ਆਪਣਾ ਪਰਿਵਾਰਕ ਰਿਕਾਰਡ ਲੱਭ ਸਕਦੇ ਹਨ, ਲਾਭਪਾਤਰੀ ਰਜਿਸਟਰਡ ਮੋਬਾਈਲ ਨੰਬਰ ਜਾਂ ਆਧਾਰ ਨਾਲ ਜੁੜੇ ਓ.ਟੀ.ਪੀ. ਰਾਹੀਂ ਵੈਰੀਫਿਕੇਸ਼ਨ ਪੂਰਾ ਕਰ ਸਕਦੇ ਹਨ। ਸਫ਼ਲ ਪ੍ਰਮਾਣੀਕਰਨ ਤੋਂ ਬਾਅਦ ਵੈਰੀਫਾਈ ਕੀਤਾ ਹੈਲਥ ਕਾਰਡ ਦੇਖਿਆ ਅਤੇ ਪੀ.ਡੀ.ਐਫ. ਫਾਰਮੈਟ ਵਿਚ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਨਾਲ ਲਾਭਪਾਤਰੀ ਆਪਣੇ ਮੋਬਾਈਲ ਫੋਨ ਵਿਚ ਇਸ ਦੀ ਡਿਜੀਟਲ ਕਾਪੀ ਸੁਰੱਖਿਅਤ ਰੱਖ ਸਕਦੇ ਹਨ ਜਾਂ ਪ੍ਰਿੰਟ ਕੀਤੀ ਕਾਪੀ ਪ੍ਰਾਪਤ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਨੂੰ 124 ਵਕੀਲਾਂ ਵਾਲੀ ਵੋਟਰ ਸੂਚੀ ਨੂੰ ਐਡਹਾਕ ਚੋਣ ਕਮੇਟੀ ਨੇ ਦਿੱਤੀ ਮਨਜ਼ੂਰ... ਅਗਲੀ ਖ਼ਬਰ ਮੁੱਖ ਸਾਜਿਸ਼ਕਰਤਾ ਦੱਸੇ ਜਾ ਰਹੇ ਜੌਗਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਨਹੀਂ
Ad Position 24