04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ਈਜ਼ੀ ਕੁਨੈਕਟ’ ਹਵਾਈ ਸੇਵਾ ਪੰਜਾਬ ਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ ‘ਈਜ਼ੀ ਕੁਨੈਕਟ’ ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਦਾ ਧੰਨਵਾਦ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ ‘ਈਜ਼ੀ ਕੁਨੈਕਟ’ ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਦਾ ਧੰਨਵਾਦ ਕੀਤਾ। ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ‘ਹਬ-ਐਂਡ-ਸਪੋਕ’ ਮਾਡਲ ਤਹਿਤ ਏਅਰ ਇੰਡੀਆ ਵਲੋਂ ਸ਼ੁਰੂ ਕੀਤੀ ਗਈ ਇਸ ਸੇਵਾ ਨਾਲ ਪੰਜਾਬ ਦੇ ਹਜ਼ਾਰਾਂ ਮੁਸਾਫਰਾਂ ਅਤੇ ਵਿਦੇਸ਼ਾਂ ਵਿਚ ਰਹਿੰਦੇ ਐਨ.ਆਰ.ਆਈ ਭਾਈਚਾਰੇ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਹੁਣ ਅੰਮ੍ਰਿਤਸਰ ਤੋਂ ਜਾਣ ਵਾਲੇ ਯਾਤਰੀ ਦਿੱਲੀ ਰਾਹੀਂ ਦੁਨੀਆ ਦੇ 27 ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਟੋਰਾਂਟੋ, ਵੈਨਕੂਵਰ (ਕੈਨੇਡਾ), ਨਿਊਯਾਰਕ, ਸ਼ਿਕਾਗੋ, ਸੈਨ ਫਰਾਂਸਿਸਕੋ (ਅਮਰੀਕਾ), ਲੰਡਨ, ਬਰਮਿੰਘਮ (ਇੰਗਲੈਂਡ), ਮੈਲਬੌਰਨ, ਸਿਡਨੀ (ਆਸਟ੍ਰੇਲੀਆ) ਦੇ ਨਾਲ-ਨਾਲ ਯੂਰਪ, ਦੱਖਣ-ਪੂਰਬੀ ਏਸ਼ੀਆ ਅਤੇ ਮੱਧ ਪੂਰਬ (ਦੁਬਈ ਆਦਿ) ਦੇ ਦੇਸ਼ਾਂ ਵਿਚ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪਹੁੰਚ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਲਕੇ ਤੋਂ ਭਾਰੀ ਮੀਂਹ ਪਿਆ ਅਗਲੀ ਖ਼ਬਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ-ਰਾਜਾ ਵੜਿੰਗ
Ad Position 24