ਬਾਬਾ ਫ਼ਰੀਦ ਯੂਨੀਵਰਸਿਟੀ ’ਚ 20 ਅਧਿਕਾਰੀਆਂ ਨੂੰ ਭਰਤੀ ਤੋਂ ਪਹਿਲਾਂ ਹੀ ਕੀਤਾ ਮੁਅੱਤਲ
ਫ਼ਰੀਦਕੋਟ, 5 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦਾ ਅੱਜ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ ਕਿ ਯੂਨੀਵਰਸਿਟੀ ਨੇ ਉਨ੍ਹਾਂ 16 ਖੋਜ ਅਫ਼ਸਰਾਂ ਤੇ ਸਹਾਇਕ ਪ੍ਰੋਫ਼ੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ । ਜਿਨ੍ਹਾਂ ਨੂੰ ਕਦੇ ਭਰਤੀ ਹੀ ਨਹੀਂ ਕੀਤਾ ਗਿਆ ।
ਫ਼ਰੀਦਕੋਟ, 5 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦਾ ਅੱਜ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ ਕਿ ਯੂਨੀਵਰਸਿਟੀ ਨੇ ਉਨ੍ਹਾਂ 16 ਖੋਜ ਅਫ਼ਸਰਾਂ ਤੇ ਸਹਾਇਕ ਪ੍ਰੋਫ਼ੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ । ਜਿਨ੍ਹਾਂ ਨੂੰ ਕਦੇ ਭਰਤੀ ਹੀ ਨਹੀਂ ਕੀਤਾ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵਿਚ ਰਿਸਰਚ ਅਫ਼ਸਰਾਂ ਤੇ ਸਹਾਇਕ ਪ੍ਰੋਫ਼ੈਸਰਾਂ ਨੂੰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ । ਇਨ੍ਹਾਂ ਅਹੁਦਿਆਂ ਲਈ 200 ਦੇ ਕਰੀਬ ਉਮੀਦਵਾਰਾਂ ਨੇ ਇੰਟਰਵਿਊ ਦਿੱਤੀ ਸੀ, ਜਿਸ ਵਿਚੋਂ 46 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਸਨ। ਇਨ੍ਹਾਂ ’ਚੋਂ 26 ਅਧਿਕਾਰੀਆਂ ਨੂੰ ਨੌਕਰੀ ’ਤੇ ਹਾਜ਼ਰ ਕਰਵਾ ਲਿਆ ਗਿਆ ਸੀ, ਜਦੋਂ ਕਿ ਬਾਕੀ ਅਧਿਕਾਰੀਆਂ ਨੂੰ ਜੁਆਇਨ ਕਰਨ ਦੀ ਆਗਿਆ ਨਹੀਂ ਦਿੱਤੀ । ਜਦੋਂ ਭਰਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਤਾਂ ਯੂਨੀਵਰਸਿਟੀ ’ਚ ਰੱਖੇ 200 ਦੇ ਕਰੀਬ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਨੇ ਮੁਅੱਤਲ ਕਰ ਦਿੱਤਾ । ਮੁਅੱਤਲ ’ਚ ਇਹ 20 ਅਧਿਕਾਰੀ ਵੀ ਸ਼ਾਮਿਲ ਹਨ । ਇਨ੍ਹਾਂ ਅਧਿਕਾਰੀਆਂ ਦਾ ਅੱਜ ਇਕ ਵਫ਼ਦ ਯੂਨੀਵਰਸਿਟੀ ਦੇ ਰਜਿਸਟਰਾਰ ਗਿਰੀਸ਼ ਸਾਹਨੀ ਨੂੰ ਮਿਲਿਆ ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਉਨ੍ਹਾਂ ਦੀ ਮੰਗ ਨੂੰ ਕਾਨੂੰਨ ਅਨੁਸਾਰ ਵਿਚਾਰੇਗੀ।