05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਹਿਤ ਤੇ ਸੰਗੀਤ ਜਗਤ ਦੀ ਪ੍ਰਮੁੱਖ ਸ਼ਖਸੀਅਤ ਰਾਕੇਸ਼ ਦਾਦਾ ਦਾ ਅਮਰੀਕਾ ’ ਚ ਦਿਹਾਂਤ ਹਰਿਵੱਲਭ ਸੰਗੀਤ ਮਹਾਂਸਭਾ ਸਮੇਤ ਵੱਖ-ਵੱਖ ਸੰਸਥਾਵਾਂ ਵਲੋਂ ਦੁੱਖ ਪ੍ਰਗਟ

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸਾਹਿਤ ਤੇ ਸੰਗੀਤ ਜਗਤ ਦੀ ਪ੍ਰਮੁੱਖ ਸ਼ਖਸੀਅਤ ਰਾਕੇਸ਼ ਦਾਦਾ ਦਾ ਅਮਰੀਕਾ ਦੇ ਨਿਊਜਰਸੀ ਸ਼ਹਿਰ ’ਚ ਦਿਹਾਂਤ ਹੋ ਗਿਆ । ਉਹ 70ਵਰ੍ਹਿਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸਾਹਿਤ ਤੇ ਸੰਗੀਤ ਜਗਤ ਦੀ ਪ੍ਰਮੁੱਖ ਸ਼ਖਸੀਅਤ ਰਾਕੇਸ਼ ਦਾਦਾ ਦਾ ਅਮਰੀਕਾ ਦੇ ਨਿਊਜਰਸੀ ਸ਼ਹਿਰ ’ਚ ਦਿਹਾਂਤ ਹੋ ਗਿਆ । ਉਹ 70ਵਰ੍ਹਿਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ । ਉਨ੍ਹਾਂ ਦਾ ਅੰਤਿਮ ਸੰਸਕਾਰ ਅਮਰੀਕਾ ਵਿਖੇ ਹੀ ਕਰ ਦਿੱਤਾ ਗਿਆ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਬੇਟਾ ਤੇ ਇਕ ਬੇਟੀ ਛੱਡ ਗਏ ਹਨ । ਇਸ ਸਮੇਂ ਉਹ ਆਪਣੇ ਬੇਟੇ ਕੋਲ ਅਮਰੀਕਾ ਵਿਖੇ ਹੀ ਰਹਿ ਰਹੇ ਸਨ। ਦੱਸਣਯੋਗ ਹੈ ਕਿ ਰਾਕੇਸ਼ ਦਾਦਾ ਹਰਿਵੱਲਭ ਸੰਗੀਤ ਮਹਾਂਸਭਾ ਜਲੰਧਰ ਦੇ ਲੰਬਾ ਸਮਾਂ ਖਜ਼ਾਨਚੀ ਰਹੇ ਤੇ ਇਸ ਦੌਰਾਨ ਉਨ੍ਹਾਂ ਨੇ ਪੂਰੀ ਸ਼ਿੱਦਤ ਨਾਲ ਕੰਮ ਕਰਦੇ ਹੋਏ ਸ਼ਾਸ਼ਤਰੀ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ’ਚ ਅਹਿਮ ਯੋਗਦਾਨ ਪਾਇਆ । ‘ਹਰਿਵੱਲਭ ਸੰਗੀਤ ਮਹਾਂਸਭਾ’ ਵਲੋਂ ਹਰ ਸਾਲ ਕਰਵਾਏ ਜਾਂਦੇ ਸੰਗੀਤ ਸੰਮੇਲਨ ਨੂੰ ਲਿਮਕਾ ਬੁੱਕ ਆਫ ਰਿਕਾਰਡਸ ’ਚ ਦਰਜ ਕਰਵਾਉਣ ’ਚ ਵੀ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਸੀ ਤੇ ਉਨ੍ਹਾਂ ਵਲੋਂ ਹਰਿਵੱਲਭ ਸੰਗੀਤ ਸੰਮੇਲਨ ਬਾਰੇ ਲਿਖੀ ਪੁਸਤਕ ਵੀ ਇਕ ਅਜਿਹਾ ਇਤਿਹਾਸਕ ਦਸਤਾਵੇਜ਼ ਹੈ, ਜਿਸ ਵਿਚ ਇਸ ਸੰਗੀਤ ਸੰਮੇਲਨ ਦੇ 143 ਸਾਲ ਦੇ ਇਤਿਹਾਸ ਨੂੰ ਸੰਭਾਲਣ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਸੰਸਥਾ ਵਲੋਂ ਉਨ੍ਹਾਂ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ । ਓਧਰ ਉਨ੍ਹਾਂ ਦੀ ਮੌਤ ਦੀ ਖਬਰ ਨਾਲ ਸਾਹਿਤ ਤੇ ਸੰਗੀਤ ਜਗਤ ’ਚ ਸੋਗ ਦੀ ਲਹਿਰ ਹੈ ਤੇ ਇਸ ਦੌਰਾਨ ਹਰਿਵੱਲਭ ਸੰਗੀਤ ਮਹਾਂਸਭਾ ਨੇ ਇਕ ਸ਼ੋਕ ਸਭਾ ਕਰਕੇ ਰਾਕੇਸ਼ ਦਾਦਾ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਸ਼ੋਕ ਸਭਾ ’ਚ ਸੰਸਥਾ ਦੀ ਪ੍ਰਧਾਨ ਮੈਡਮ ਪੂਰਨਿਮਾ ਬੇਰੀ, ਐਸ. ਐਸ. ਅਜੀਮਲ, ਰਮੇਸ਼ ਮੋਦਗਿੱਲ, ਸੰਗਤ ਰਾਮ, ਰਾਕੇਸ਼ ਥਾਪਰ ਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਤੇ ਡਾ. ਲਖਵਿੰਦਰ ਸਿੰਘ ਜੌਹਲ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੇ ਵੀ ਉਨ੍ਹਾਂ ਦੇ ਪਰਿਵਾਰ ਅਤੇ ਹਰਿਵੱਲਭ ਸੰਗੀਤ ਮਹਾਂ ਸਭਾ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖਾਨ ਬਾਬਾ ਗਰੋਹ ਵਲੋਂ ਵਿਦੇਸ਼ਾਂ ’ ਚ ਪੰਜਾਬੀ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਜਾ ਰਿਹੈ ਅਗਵਾ • ਤਸ਼ਦੱਦ ਦੀਆਂ ਵੀਡ... ਅਗਲੀ ਖ਼ਬਰ ਪੰਜਾਬ ਲਾਟਰੀ ਵਿਭਾਗ ’ਚ ਵੱਡਾ ਘੁਟਾਲਾ-ਚੰਨੀ
Ad Position 24