06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਾਂਗਰਸੀਆਂ ਤੇ ਅਕਾਲੀਆਂ ਕੋਲ ਇਕੋ ਮੁੱਦਾ, ਸਰਕਾਰ ਆਉਣ ’ਤੇ ਮੇਰੇ ਗਲ ਰੱਸਾ ਪਾਉਣ ਦਾ-ਭਗਵੰਤ ਮਾਨ ਕਿਹਾ- ਮੈਂ ਰਾਜਨੀਤੀ ਵਿਚ ਪੈਸੇ ਕਮਾਉਣ ਲਈ ਨਹੀਂ ਸੇਵਾ ਕਰਨ ਲਈ ਆਇਆ ਹਾਂ

ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਜ਼ੀਰਾ ਤੋਂ ਚੋਣ ਲੜਨ ਦੇ ਚਾਹਵਾਨ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਲਈ ਅਨਾਜ ਮੰਡੀ ਜ਼ੀਰਾ ਵਿਖੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਰੱਖੇ ਗਏ ਇਕ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕਾਂ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਲੋਕਾਂ ਅੱਗੇ ਆਪਣਾ ਰੋਡ ਮੈਪ ਲੈ ਕੇ ਜਾਂਦੀਆਂ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਆਪਣੇ ਸੂਬੇ ਵਿਚ ਕਿਹੜੇ-ਕਿਹੜੇ ਕੰਮ ਕਰਵਾਉਣਗੇ, ਪਰ ਅਕਾਲੀਆਂ ਅਤੇ ਕਾਂਗਰਸੀਆਂ ਕੋਲ ਇਕੋ ਮੁੱਦਾ ਹੈ ਕਿ ਜੇਕਰ ਸਾਡੀ ਸਰਕਾਰ ਆਈ ਤਾਂ ਭਗਵੰਤ ਮਾਨ ਦੇ ਗਲ ਵਿਚ ਰੱਸਾ ਪਾਵਾਂਗੇ । ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਤਾਂ ਇਨ੍ਹਾਂ ਨੇ ਕੀ ਬਖਸ਼ਣਾ ਹੈ ਬਲਕਿ ਮੇਰੇ ਪਰਿਵਾਰ ਨੂੰ ਵੀ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਜ਼ੀਰਾ ਤੋਂ ਚੋਣ ਲੜਨ ਦੇ ਚਾਹਵਾਨ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਲਈ ਅਨਾਜ ਮੰਡੀ ਜ਼ੀਰਾ ਵਿਖੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਰੱਖੇ ਗਏ ਇਕ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕਾਂ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਲੋਕਾਂ ਅੱਗੇ ਆਪਣਾ ਰੋਡ ਮੈਪ ਲੈ ਕੇ ਜਾਂਦੀਆਂ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਆਪਣੇ ਸੂਬੇ ਵਿਚ ਕਿਹੜੇ-ਕਿਹੜੇ ਕੰਮ ਕਰਵਾਉਣਗੇ, ਪਰ ਅਕਾਲੀਆਂ ਅਤੇ ਕਾਂਗਰਸੀਆਂ ਕੋਲ ਇਕੋ ਮੁੱਦਾ ਹੈ ਕਿ ਜੇਕਰ ਸਾਡੀ ਸਰਕਾਰ ਆਈ ਤਾਂ ਭਗਵੰਤ ਮਾਨ ਦੇ ਗਲ ਵਿਚ ਰੱਸਾ ਪਾਵਾਂਗੇ । ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਤਾਂ ਇਨ੍ਹਾਂ ਨੇ ਕੀ ਬਖਸ਼ਣਾ ਹੈ ਬਲਕਿ ਮੇਰੇ ਪਰਿਵਾਰ ਨੂੰ ਵੀ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿਚ 1100 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ 400 ਮੁਹੱਲਾ ਕੁਲੀਨਿਕ ਹੋਰ ਤਿਆਰ ਹਨ । ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਖੇਤਾਂ ਨੂੰ ਲੱਗਦੀਆਂ ਕੱਸੀਆਂ ਵਿਚ 50 ਸਾਲ ਤੋਂ ਪਾਣੀ ਨਹੀਂ ਸੀ ਪਹੁੰਚ ਸਕਿਆ, ਸਾਡੀ ਸਰਕਾਰ ਨੇ ਉੱਥੇ ਵੀ ਪਾਣੀ ਪਹੁੰਚਾ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਸਮੇਂ ਇਹ ਪਾਰਟੀ ਸ਼ਹੀਦਾਂ ਦੀ ਪਾਰਟੀ ਹੁੰਦੀ ਸੀ, ਪਰ ਹੁਣ ਇਹ ਇਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਾਰਟੀ ਵਿਚ ਸ਼ਾਮਿਲ ਕੀਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਬਾਰੇ ਬੋਲਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਚੰਗਾ ਜਾਂ ਮਾੜਾ ਨਹੀਂ ਹੁੰਦਾ, ਪਰ ਕਈ ਵਾਰ ਹਾਲਾਤ ਕਿਸੇ ਵਿਅਕਤੀ ਨੂੰ ਮਾੜਾ ਬਣਾ ਦਿੰਦੇ ਹਨ । ਉਨ੍ਹਾਂ ਕਿਹਾ ਕਿ ਮਾੜੇ ਹਾਲਾਤਾਂ ਵਿਚੋਂ ਨਿਕਲ ਕੇ ਜਦੋਂ ਕੋਈ ਵਿਅਕਤੀ ਲੋਕਾਂ ਦੀ ਸੇਵਾ ਕਰਦਾ ਹੈ ਤਾਂ ਲੋਕ ਉਸਨੂੰ ਬਹੁਤ ਚੰਗਾ ਬਣਾ ਦਿੰਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਉਨ੍ਹਾਂ ਨੂੰ ਸ੍ਰੀ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਉਨ੍ਹਾਂ ਦਾ ਜ਼ੀਰਾ ਪਹੁੰਚਣ ’ਤੇ ਸਵਾਗਤ ਕੀਤਾ । ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਜ਼ੀਰਾ ਪਹੁੰਚਣ ’ਤੇ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਅੱਜ ਮੇਰੇ ਹਜ਼ਾਰਾਂ ਸਾਥੀਆਂ ਸਮੇਤ ਮੇਰੀ ਬਾਂਹ ਫੜ ਕੇ ਉਨ੍ਹਾਂ ਨੇ ਮੇਰਾ ਸਮਾਜਿਕ ਕੱਦ ਹੋਰ ਵੀ ਉੱਚਾ ਕਰ ਦਿੱਤਾ ਹੈ । ਗੁਰਪ੍ਰੀਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਜ਼ੀਰਾ ਹਲਕੇ ਵਿਚ ਪਹੁੰਚ ਕੇ ਜੋ ਤੁਸੀਂ ਮੇਰਾ ਮਾਣ ਵਧਾਇਆ ਹੈ। ਇਸ ਦੇ ਬਦਲੇ ਵਿਚ ਜੇਕਰ ਕਿਸੇ ਤਰ੍ਹਾਂ ਦੀ ਕੁਰਬਾਨੀ ਦੇਣੀ ਪਈ ਤਾਂ ਉਸ ਤੋਂ ਵੀ ਪਿੱਛੇ ਨਹੀਂ ਹਟਾਂਗਾ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਟੇਜ ’ਤੇ ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼, ਨਰੇਸ਼ ਕਟਾਰੀਆ ਵਿਧਾਇਕ ਹਲਕਾ ਜ਼ੀਰਾ, ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅੰਮ੍ਰਿਤਪਾਲ ਸਿੰਘ ਸੁੱਖਾਨੰਦ ਵਿਧਾਇਕ ਬਾਘਾ ਪੁਰਾਣਾ, ਚੰਦ ਸਿੰਘ ਗਿੱਲ, ਰੌਕੀ ਕਥੂਰੀਆ ਸੰਯੁਕਤ ਸੰਗਠਨ ਸਕੱਤਰ ਯੂਥ ਵਿੰਗ ਪੰਜਾਬ, ਹਰਜਿੰਦਰ ਸਿੰਘ ਘਾਂਗਾ ਪ੍ਰਧਾਨ ਜਿਲਾ ਫਿਰੋਜ਼ਪੁਰ, ਚੁਸ਼ਪਿੰਦਰ ਸਿੰਘ ਚਾਹਲ, ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ, ਧਰਮਿੰਦਰ ਸਿੰਘ ਟਿੱਬੀ ਮਨਿੰਦਰ ਸਿੰਘ ਸੱਗੂ, ਇਕਬਾਲ ਸਿੰਘ ਢਿੱਲੋਂ ਚੇਅਰਮੈਨ, ਕੈਪਟਨ ਨਛੱਤਰ ਸਿੰਘ ਚੇਅਰਮੈਨ, ਸੁਖਦੇਵ ਸਿੰਘ ਫੌਜੀ ਚੇਅਰਮੈਨ, ਹਰਵਿੰਦਰ ਸਿੰਘ ਫੇਰੋਕੇ, ਮਹਿਲਾ ਵਿੰਗ ਪ੍ਰਧਾਨ ਸ਼ਿਵਰਾਜ ਕੌਰ ਅਤੇ ਗੁਰਮਨਦੀਪ ਸਿੰਘ ਖਹਿਰਾ ਸੰਗਠਨ ਇੰਚਾਰਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਮਾਗਮ ਅਗਲੀ ਖ਼ਬਰ ਮੁੱਖ ਮੰਤਰੀ ਦੀ ਜੀਰਾ ਰੈਲੀ ਨੂੰ ਲੈ ਕੇ ਸੇਖੋਂ ਵਲੋਂ ਦਿਖਾਈ ਸਿਆਸੀ ਤਾਕਤ ਨਹੀਂ ਆਈ ਰਾਸ
Ad Position 24