ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਮਾਗਮ
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਮਨੁੱਖੀ ਅਧਿਕਾਰਾਂ ਲਈ ਲੜਦੇ ਹੋਏ ਸ਼ਹਾਦਤ ਪ੍ਰਾਪਤ ਕਰਨ ਵਾਲੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ਦੇ ਮੌਕੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁ: ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬਲਬੀਰ ਕੌਰ, ਭਾਈ ਕੁਲਦੀਪ ਸਿੰਘ ਬਚੜੇ ਦੀ ਪਤਨੀ ਬੀਬੀ ਕਵਲਜੀਤ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ।
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਮਨੁੱਖੀ ਅਧਿਕਾਰਾਂ ਲਈ ਲੜਦੇ ਹੋਏ ਸ਼ਹਾਦਤ ਪ੍ਰਾਪਤ ਕਰਨ ਵਾਲੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ਦੇ ਮੌਕੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁ: ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬਲਬੀਰ ਕੌਰ, ਭਾਈ ਕੁਲਦੀਪ ਸਿੰਘ ਬਚੜੇ ਦੀ ਪਤਨੀ ਬੀਬੀ ਕਵਲਜੀਤ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ । ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ । ਇਸ ਦੌਰਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬੀਬੀ ਬਲਬੀਰ ਕੌਰ ਅਤੇ ਭਾਈ ਕੁਲਦੀਪ ਸਿੰਘ ਬਚੜੇ ਦੀ ਸੁਪਤਨੀ ਬੀਬੀ ਕੰਵਲਜੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਗੁਰਮੁਖ ਤੇ ਸ਼ਹੀਦ ਦੀ ਪਦਵੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦੀ ਪੱਤਣ ਹਰੀਕੇ ਵਿਖੇ ਸ਼ਹੀਦੀ ਯਾਦਗਾਰ ਸਥਾਪਤ ਕਰਨ ਤੇ ਉਕਤ ਸਮੇਂ ਦੇ ਸਮੂਹ ਸ਼ਹੀਦਾਂ ਦੇ ਵੇਰਵੇ ਇਕੱਤਰ ਕਰਨ ਦਾ ਕਾਰਜ ਵੀ ਜਲਦ ਅਰੰਭਿਆ ਜਾਵੇਗਾ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਪੱਤਣ ਹਰੀਕੇ ਵਿਖੇ ਯਾਦਗਾਰ ਬਨਾਉਣ ਲਈ ਜੋ ਆਦੇਸ਼ ਹੋਏ ਸਨ, ਸ਼੍ਰੋਮਣੀ ਕਮੇਟੀ ਵਲੋਂ ਉਸ ’ਤੇ ਕਾਰਜ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਜਸਪਾਲ ਸਿੰਘ ਚੰਡੀਗੜ੍ਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਖਾਲੜਾ ਮਿਸ਼ਨ ਕਮੇਟੀ ਵਲੋਂ ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ, ਖਾਲੜਾ ਮਾਮਲੇ ਦਾ ਮੁੱਖ ਗਵਾਹ ਰਜੀਵ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜ਼ਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਡਾ. ਸੂਬਾ ਸਿੰਘ ਸਮੇਤ ਸੰਗਤਾਂ ਮੌਜੂਦ ਸਨ।