‘ ਵੜਿੰਗ ਵਿਦ ਵਾਰੀਅਰਜ਼ ’: ਪੰਜਵਾਂ ਲਾਈਵ ਸੈਸ਼ਨ
ਚੰਡੀਗੜ੍ਹ, 6 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ’ਤੇ ਵੱਡੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ‘ਵੜਿੰਗ ਵਿਦ ਵਾਰੀਅਰਜ਼’ ਦੇ ਪੰਜਵੇਂ ਸੈਸ਼ਨ ਦੌਰਾਨ ਲਾਈਵ ਗੱਲਬਾਤ ਕਰਦਿਆਂ ਵੜਿੰਗ ਨੇ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਵਲੋਂ ਖੋਲ੍ਹੇ ਜਾਣ ਦਾ ਦਾਅਵਾ ਕੀਤੇ ਗਏ ‘ਸਕੂਲ ਆਫ਼ ਐਮੀਨੈਂਸ’ ਅਸਲ ਵਿਚ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਮਾਡਲ ਸਕੂਲ ਹੀ ਹਨ ।
ਚੰਡੀਗੜ੍ਹ, 6 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ’ਤੇ ਵੱਡੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ‘ਵੜਿੰਗ ਵਿਦ ਵਾਰੀਅਰਜ਼’ ਦੇ ਪੰਜਵੇਂ ਸੈਸ਼ਨ ਦੌਰਾਨ ਲਾਈਵ ਗੱਲਬਾਤ ਕਰਦਿਆਂ ਵੜਿੰਗ ਨੇ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਵਲੋਂ ਖੋਲ੍ਹੇ ਜਾਣ ਦਾ ਦਾਅਵਾ ਕੀਤੇ ਗਏ ‘ਸਕੂਲ ਆਫ਼ ਐਮੀਨੈਂਸ’ ਅਸਲ ਵਿਚ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਮਾਡਲ ਸਕੂਲ ਹੀ ਹਨ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਰਫ਼ ਇਨ੍ਹਾਂ ਸਕੂਲਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਦਾ ਨਾਂਅ ‘ਸਕੂਲ ਆਫ਼ ਐਮੀਨੈਂਸ’ ਰੱਖ ਦਿੱਤਾ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੇ ਅੰਕੜੇ ਝੂਠੇ ਹਨ, ਅਸਲ ਵਿਚ 10-15 ਬੱਚਿਆਂ ਦੇ ਦਾਖ਼ਲੇ ਹੋਏ ਹਨ, ਉੱਥੇ ਕਈ ਥਾਵਾਂ ’ਤੇ ‘ਆਪ’ ਸਰਕਾਰ ਨੇ 100 ਵਿਦਿਆਰਥੀ ਦਿਖਾਏ ਹਨ। ‘ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਵਿਚ ਅਧਿਆਪਕਾਂ ਦੀਆਂ 18,000 ਤੋਂ ਵੱਧ ਅਸਾਮੀਆਂ ਖ਼ਾਲੀ ਪਈਆਂ ਹਨ ਜੋ ਅਜੇ ਤੱਕ ਨਹੀਂ ਭਰੀਆਂ ਗਈਆਂ। ਇਸ ਤੋਂ ਇਲਾਵਾ ਪੰਜਾਬ ਭਰ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 1927 ਅਸਾਮੀਆਂ ਵਿੱਚੋਂ 1113 ਅਸਾਮੀਆਂ ਖ਼ਾਲੀ ਹਨ।