06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਾਕਿ ਨੇ ਸੁਰੱਖਿਆ ਚਿੰਤਾਵਾਂ ਕਾਰਨ 8 ਅਰਬ ਦੀ ਲਾਗਤ ਵਾਲੇ ਜੱਬਾ ਡੈਮ ਦਾ ਨਿਰਮਾਣ ਰੋਕਿਆ ਨਿਰਮਾਣ ਕੰਪਨੀ ਨੂੰ ਮਿਲੀ ਧਮਕੀ ਕਾਰਨ ਪ੍ਰਸ਼ਾਸਨ ਨੇ ਚੁੱਕੇ ਇਹਤਿਆਤੀ ਕਦਮ

ਅੰਮ੍ਰਿਤਸਰ, 6 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਕਰਕੇ ਪਿਸ਼ਾਵਰ ਸ਼ਹਿਰ ’ਚ ਜੱਬਾ ਡੈਮ ਦੇ ਨਿਰਮਾਣ ਕਾਰਜ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਲੋੜੀਂਦੇ ਸੁਰੱਖਿਆ ਪ੍ਰਬੰਧ ਮੁਕੰਮਲ ਹੁੰਦੇ ਹੀ ਇਸ ਅਹਿਮ ਲੋਕ-ਭਲਾਈ ਪ੍ਰਾਜੈਕਟ ’ਤੇ ਕੰਮ ਦੁਬਾਰਾ ਸ਼ੁਰੂ ਕਰ ਦਿੱਤਾ ਜਾਵੇਗਾ।

Ad Position 21
repet_subhas-goyals [Copy P29]
ਜੱਬਾ ਡੈਮ ਦੇ ਰੁਕੇ ਨਿਰਮਾਣ ਦਾ ਦ੍ਰਿਸ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ 07-09-2026
ਅੰਮ੍ਰਿਤਸਰ, 6 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਕਰਕੇ ਪਿਸ਼ਾਵਰ ਸ਼ਹਿਰ ’ਚ ਜੱਬਾ ਡੈਮ ਦੇ ਨਿਰਮਾਣ ਕਾਰਜ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਲੋੜੀਂਦੇ ਸੁਰੱਖਿਆ ਪ੍ਰਬੰਧ ਮੁਕੰਮਲ ਹੁੰਦੇ ਹੀ ਇਸ ਅਹਿਮ ਲੋਕ-ਭਲਾਈ ਪ੍ਰਾਜੈਕਟ ’ਤੇ ਕੰਮ ਦੁਬਾਰਾ ਸ਼ੁਰੂ ਕਰ ਦਿੱਤਾ ਜਾਵੇਗਾ। ਸਿੰਜਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਤਾਬਿਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਤੇ ਸਥਿਤੀ ਸੁਧਰਦਿਆਂ ਹੀ ਉਸਾਰੀ ਕਾਰਜ ਮੁੜ ਆਰੰਭ ਹੋ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਖ਼ੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਨੇ ਇਸ ਪ੍ਰਾਜੈਕਟ ਲਈ 8 ਅਰਬ ਰੁਪਏ ਦਾ ਬਜਟ ਅਲਾਟ ਕੀਤਾ ਹੈ। ਸਿੰਜਾਈ ਵਿਭਾਗ ਮੁਤਾਬਿਕ ਇਹ ਖੇਤਰ ਦੇ ਵਿਕਾਸ ਲਈ ਬੇਹੱਦ ਜ਼ਰੂਰੀ ਪ੍ਰਾਜੈਕਟ ਹੈ। ਇਸ ਦੇ ਮੁਕੰਮਲ ਹੋਣ ਨਾਲ ਜਮਰੌਦ ਅਤੇ ਪਿਸ਼ਾਵਰ ਦੇ ਵਸਨੀਕਾਂ ਸਮੇਤ ਆਸ-ਪਾਸ ਦੇ ਇਲਾਕਿਆਂ ਨੂੰ ਵੱਡਾ ਲਾਭ ਹੋਵੇਗਾ। ਇਸ ਤੋਂ ਇਲਾਵਾ ਇਹ ਡੈਮ ਰੇਗੀ ਅਤੇ ਨੇੜਲੇ ਖੇਤਰਾਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਉਣ ’ਚ ਵੀ ਅਹਿਮ ਭੂਮਿਕਾ ਨਿਭਾਏਗਾ । ਅਧਿਕਾਰੀਆਂ ਨੇ ਦੱਸਿਆ ਕਿ ਜੱਬਾ ਡੈਮ ਦਾ ਨਿਰਮਾਣ ਕਰ ਰਹੀ ਕੰਪਨੀ ਨੂੰ ਸੁਰੱਖਿਆ ਸਬੰਧੀ ਧਮਕੀ ਮਿਲੀ ਸੀ, ਜਿਸ ਕਾਰਨ ਪ੍ਰਸ਼ਾਸਨ ਨੂੰ ਸਾਈਟ ’ਤੇ ਇਹਤਿਆਤੀ ਕਦਮ ਚੁੱਕਣੇ ਪਏ। ਇਸ ਦੌਰਾਨ ਡੈਮ ਦੀ ਸੁਰੱਖਿਆ ’ਤੇ ਤਾਇਨਾਤ ਤਿੰਨ ਚੌਕੀਦਾਰਾਂ ਦੇ ਕਥਿਤ ਤੌਰ ’ਤੇ ਲਾਪਤਾ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਸਿੰਜਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਾਜੈਕਟ ਨੂੰ ਬੰਦ ਜਾਂ ਰੱਦ ਨਹੀਂ ਕੀਤਾ ਗਿਆ ਹੈ, ਸਗੋਂ ਇਹ ਰੋਕ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਅਸਥਾਈ ਹੈ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤਾਂ ਲਈ ਨਵੇਂ ਅਤਿ - ਆਧੁਨਿਕ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਆਰੰਭ ਅਗਲੀ ਖ਼ਬਰ ਜ਼ੀਰਾ ’ ਚ ਕਾਂਗਰਸ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
Ad Position 24