08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਫੂਡ ਗਰੇਨ ਟੈਂਡਰ ਮਾਮਲੇ ’ਚ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ

ਚੰਡੀਗੜ੍ਹ, 7 ਸਤੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੂਡ ਗਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੂਡ ਗਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਸ਼ਿਕਾਇਤ ’ਤੇ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਨੂੰ ਸੁਣਵਾਈ ਦਾ ਮੌਕਾ ਨਾ ਦਿੱਤੇ ਜਾਣ ਨੂੰ ਗੰਭੀਰਤਾ ਨਾਲ ਲਿਆ ਹੈ। ਜਸਟਿਸ ਅਮਨ ਚੌਧਰੀ ਨੇ 19 ਅਕਤੂਬਰ, 2024 ਨੂੰ ਹੇਠਲੀ ਅਦਾਲਤ ਵਲੋਂ ਪਾਸ ਕੀਤੇ ਕਾਰਵਾਈ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਇਸਦੇ ਨਾਲ ਹੀ ਉਕਤ ਹੁਕਮ ਦੇ ਆਧਾਰ ’ਤੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਬਾਅਦ ਵਿਚ ਕੀਤੀਆਂ ਗਈਆਂ ਸਾਰੀਆਂ ਕਾਰਵਾਈਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਮਾਮਲੇ ਦੀ ਮੁੜ ਸੁਣਵਾਈ ਕਰਨ ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਦੀ ਧਾਰਾ 223(1) ਤਹਿਤ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਹੇਠਲੀ ਅਦਾਲਤ ਨੂੰ ਇਹ ਪ੍ਰਕਿਰਿਆ ਅਗਲੀ ਨਿਰਧਾਰਤ ਤਾਰੀਖ ਤੋਂ ਤਿੰਨ ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦੀ ਕੋਸ਼ਿਸ਼ ਕਰਨ ਲਈ ਵੀ ਕਿਹਾ ਹੈ। ਹਾਈ ਕੋਰਟ ਨੇ ਮਾਮਲੇ ਦੇ ਤੱਥਾਂ ਅਤੇ ਪੇਸ਼ ਕੀਤੀਆਂ ਗਈਆਂ ਦਲੀਲਾਂ ’ਤੇ ਵਿਚਾਰ ਕਰਨ ਤੋਂ ਬਾਅਦ ਹੇਠਲੀ ਅਦਾਲਤ ਦਾ ਕਾਰਵਾਈ ਕਰਨ ਵਾਲਾ ਹੁਕਮ ਰੱਦ ਕਰਦਿਆਂ ਮਾਮਲੇ ਨੂੰ ਕਾਨੂੰਨ ਅਨੁਸਾਰ ਮੁੜ ਵਿਚਾਰਨ ਦੇ ਨਿਰਦੇਸ਼ ਦਿੱਤੇ । ਅਦਾਲਤ ਦੇ ਇਸ ਹੁਕਮ ਨਾਲ ਫੂਡ ਗਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਰਾਹਤ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਦੂਜੀ ਵਾਰ ਵੀ ਈ. ਡੀ. ਅੱਗੇ ਪੇਸ਼ ਨਹੀਂ ਹੋਏ ਅਨੁਰਾਗ ਵਰਮਾ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੜ੍ਹਤਾਲੀਆ ਕਮੇਟੀ ਦੀ ਇਕੱਤਰਤਾ
Ad Position 24