ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪਾਂ ਦੀ ਸਮੇਂ ਸਿਰ ਅਦਾਇਗੀ ਲਈ ਵਿਧੀਆਂ ਕੀਤੀਆਂ ਮਜ਼ਬੂਤ
ਨਵੀਂ ਦਿੱਲੀ, 7 ਸਤੰਬਰ (ਪੀ. ਟੀ.
ਨਵੀਂ ਦਿੱਲੀ, 7 ਸਤੰਬਰ (ਪੀ.ਟੀ.ਆਈ.)-ਕੇਂਦਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਆਨਲਾਈਨ ਅਰਜ਼ੀ ਪ੍ਰਣਾਲੀਆਂ, ਸਿੱਧੇ ਲਾਭ ਟ੍ਰਾਂਸਫਰ ਤੇ ਆਧਾਰ-ਸੀਡਡ ਭੁਗਤਾਨਾਂ ਰਾਹੀਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਪਾਰਦਰਸ਼ੀ ਤੇ ਸਮੇਂ ਸਿਰ ਅਦਾਇਗੀ ਲਈ ਵਿਧੀਆਂ ਨੂੰ ਮਜ਼ਬੂਤ ਕੀਤਾ ਹੈ। ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਕੇਂਦਰੀ ਸਪਾਂਸਰਡ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨਾਂ ਦੁਆਰਾ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਪੋਸਟ-ਮੈਟ੍ਰਿਕ ਤੇ ਪੋਸਟ-ਸੈਕੰਡਰੀ ਸਿੱਖਿਆ ਪ੍ਰਾਪਤ ਕਰਨ ਵਾਲੇ ਯੋਗ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ।