08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਰਕਾਰ ਵਲੋਂ 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ’ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ-ਚੀਮਾ

ਸਰਕਾਰ ਵਲੋਂ 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ’ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ-ਚੀਮਾ

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਵਿਰੁੱਧ ਪੰਜਾਬ ਕਰ ਵਿਭਾਗ ਦੇ ਇੰਟੈਲੀਜੈਂਸ-ਅਧਾਰਿਤ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ’ਤੇ 9.50 ਕਰੋੜ ਰੁਪਏ ਦੀ ਨਕਦੀ ਬਰਾਮਦਗੀ ਹੋ ਚੁੱਕੀ ਹੈ, ਜੋ ਕਿ ਟੈਕਸ ਧੋਖਾਧੜੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਤਕਨਾਲੋਜੀ-ਸੰਚਾਲਿਤ ਅਤੇ ਜ਼ੀਰੋ-ਟਾਲਰੈਂਸ ਨੀਤੀ ਦੀ ਇੱਕ ਵੱਡੀ ਕਾਮਯਾਬੀ ਹੈ । ਸ. ਚੀਮਾ ਨੇ ਕਿਹਾ ਕਿ ਵਿਭਾਗ ਵਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਬਾਰੀਕੀ ਨਾਲ ਕੀਤੇ ਗਏ ਡੇਟਾ ਵਿਸ਼ਲੇਸ਼ਣ ਰਾਹੀਂ, ਸਾਡੇ ਟੈਕਸ ਅਧਿਕਾਰੀਆਂ ਨੇ ਪਾਇਆ ਕਿ ਇਸ ਕੰਪਨੀ ਨੇ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਦਾਅਵਾ ਕੀਤਾ ਸੀ । ਤੇਜ਼ ਇਨਫੋਰਸਮੈਂਟ ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰ ਵਿਭਾਗ ਦੀਆਂ ਟੀਮਾਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਦਿਨ-ਰਾਤ ਇਕ ਕਰ ਰਹੀਆਂ ਹਨ । ਉਨ੍ਹਾਂ ਦੱਸਿਆ, “ਇਨ੍ਹਾਂ ਪੁਖ਼ਤਾ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਸਾਡੇ ਵਿਭਾਗ ਨੇ 7 ਸਤੰਬਰ 2026 ਨੂੰ ਮੰਡੀ ਗੋਬਿੰਦਗੜ੍ਹ ਵਿਖੇ ਫਰਮ ਦੇ ਕਾਰੋਬਾਰੀ ਅਹਾਤੇ ’ਤੇ ਸਖ਼ਤ ਨਿਰੀਖਣ ਕੀਤਾ। ਤਲਾਸ਼ੀ ਦੇਰ ਰਾਤ ਤੱਕ ਜਾਰੀ ਰਹੀ । ਇਹ ਮਹਿਸੂਸ ਕਰਦਿਆਂ ਕਿ ਉਨ੍ਹਾਂ ਦੀ ਖੇਡ ਖਤਮ ਹੋ ਗਈ ਹੈ ਤੇ ਉਹ ਸਾਡੇ ਸਬੂਤਾਂ ਨਾਲ ਘਿਰ ਗਏ ਹਨ, ਸਬੰਧਿਤ ਧਿਰ ਨੇ ਮੌਕੇ ’ਤੇ ਹੀ 9.50 ਕਰੋੜ ਰੁਪਏ ਐਸ.ਜੀ.ਐਸ.ਟੀ. ਵਜੋਂ ਨਕਦ ਜਮ੍ਹਾਂ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਕੇ ਜਿਹੜੇ ਲੋਕ ਸਰਕਾਰ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Ad Position 22
No active advertisement
ਪਿਛਲੀ ਖ਼ਬਰ ਦੋ ਗੱਡੀਆਂ ਦੀ ਭਿਆਨਕ ਟੱਕਰ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ, ਦੋ ਦੀ ਹਾਲਤ ਗੰਭੀਰ ਅਗਲੀ ਖ਼ਬਰ ਕਦੋਂ ਪਊ ਨਸ਼ਿਆਂ ਨੂੰ ਠੱਲ੍ਹ
Ad Position 24