09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖ਼ਰੀ ਤੀਜੀ ਸੂਚੀ ਜਾਰੀ ਕੀਤੀ । ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 15 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ । ਡਾ. ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਜ਼ਿਲ੍ਹਾ ਗੁਰਦਾਸਪੁਰ, ਜ਼ਿਲ੍ਹਾ ਪਠਾਨਕੋਟ, ਜ਼ਿਲ੍ਹਾ ਤਰਨਤਾਰਨ, ਜ਼ਿਲ੍ਹਾ ਹੁਸ਼ਿਆਰਪੁਰ, ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਕਪੂਰਥਲਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਦਿ ਇਨ੍ਹਾਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਭਾਜਪਾ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਅਗਲੀ ਖ਼ਬਰ ਭੁੱਚੋ ਵਿਖੇ ਇਕੱਲੇ ਰਹਿੰਦੇ ਬਰਖਾਸਤ ਪਟਵਾਰੀ ਦਾ ਬੇਰਹਿਮੀ ਨਾਲ ਕਤਲ
Ad Position 24