08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

11 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ, ਚਿਖ਼ਾ ਤੋਂ ਲਾਸ਼ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਕਰਵਾਇਆ ਪੋਸਟਮਾਰਟਮ

ਖੰਨਾ, 8 ਸਤੰਬਰ (ਹਰਜਿੰਦਰ ਸਿੰਘ ਲਾਲ): ਖੰਨਾ ਦੇ ਨੇੜਲੇ ਪਿੰਡ ਮੋਹਨਪੁਰ ਵਿਚ ਇੱਕ 11 ਸਾਲਾ ਬੱਚੀ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਤੋਂ ਬਾਅਦ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਰਿਵਾਰ ਬੱਚੀ ਦੇ ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਪਹੁੰਚਿਆ ਹੋਇਆ ਸੀ ਅਤੇ ਚਿਤਾ ਵਿਚ ਲਾਸ਼ ਦਾ ਅੰਤਿਮ ਸਸਕਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਖੰਨਾ, 8 ਸਤੰਬਰ (ਹਰਜਿੰਦਰ ਸਿੰਘ ਲਾਲ): ਖੰਨਾ ਦੇ ਨੇੜਲੇ ਪਿੰਡ ਮੋਹਨਪੁਰ ਵਿਚ ਇੱਕ 11 ਸਾਲਾ ਬੱਚੀ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਤੋਂ ਬਾਅਦ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਰਿਵਾਰ ਬੱਚੀ ਦੇ ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਪਹੁੰਚਿਆ ਹੋਇਆ ਸੀ ਅਤੇ ਚਿਤਾ ਵਿਚ ਲਾਸ਼ ਦਾ ਅੰਤਿਮ ਸਸਕਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ । ਇਸੇ ਦੌਰਾਨ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਖੰਨਾ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕ ਬੱਚੀ ਦੇ ਪਿਤਾ ਰਾਮ ਲਖਨ ਮੁਤਾਬਕ, ਬੱਚੀ ਪਿੰਡ ਦੇ ਹੀ ਸਕੂਲ ਵਿਚ ਪੜ੍ਹਾਈ ਕਰਨ ਦੇ ਨਾਲ-ਨਾਲ ਕੰਮ ਵੀ ਕਰਦੀ ਸੀ। ਉਹ ਫੁੱਟਬਾਲ ਦੀ ਖਿਡਾਰਨ ਸੀ ਅਤੇ ਕਈ ਮੈਡਲ ਵੀ ਜਿੱਤ ਚੁੱਕੀ ਸੀ। ਪਿਤਾ ਨੇ ਦੱਸਿਆ ਕਿ ਉਹ ਨੇੜਲੇ ਕਾਲਜ ਵਿਚ ਮਾਲੀ ਦਾ ਕੰਮ ਕਰਦੇ ਹਨ। ਘਟਨਾ ਵਾਲੇ ਦਿਨ ਉਹ ਕੰਮ ’ਤੇ ਗਏ ਹੋਏ ਸਨ ਅਤੇ ਘਰ ਵਿਚ ਕੋਈ ਨਹੀਂ ਸੀ। ਜਿਸ ਮਕਾਨ ਵਿਚ ਪਰਿਵਾਰ ਕਿਰਾਏ ’ਤੇ ਰਹਿੰਦਾ ਹੈ, ਉਸ ਦੇ ਮਾਲਕ ਨੇ ਬੱਚੀ ਨੂੰ ਫਾਹੇ ਨਾਲ ਲਟਕਿਆ ਦੇਖਿਆ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ। ਜਦੋਂ ਤੱਕ ਉਹ ਘਰ ਪਹੁੰਚੇ, ਬੱਚੀ ਦੀ ਮੌਤ ਹੋ ਚੁੱਕੀ ਸੀ। ਪਿਤਾ ਮੁਤਾਬਕ, ਉਹ ਧੀ ਦੇ ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਪਹੁੰਚੇ ਸਨ, ਪਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਚਿਤਾ ਤੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਕਰਵਾਇਆ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ, ਜਿਸ ਉਪਰੰਤ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕੀਤਾ ਗਿਆ। ਉੱਧਰ, ਕੋਟ ਚੌਕੀ ਦੇ ਪੁਲਿਸ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਨੂੰ ਪਿੰਡ ਮੋਹਨਪੁਰ ਤੋਂ ਫੋਨ ਆਇਆ ਸੀ ਕਿ ਇੱਕ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ ਅਤੇ ਉਸ ਦੇ ਮਾਤਾ-ਪਿਤਾ ਪੜ੍ਹੇ-ਲਿਖੇ ਨਾ ਹੋਣ ਕਾਰਨ ਲਾਸ਼ ਦਾ ਅੰਤਿਮ ਸੰਸਕਾਰ ਕਰਨ ਜਾ ਰਹੇ ਹਨ। ਪੁਲਿਸ ਵਲੋਂ ਧਾਰਾ 194 ਤਹਿਤ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਮੁਲਾਕਾਤ ਅਗਲੀ ਖ਼ਬਰ ਫ਼ਰਜ਼ੀ ਮੁਕਾਬਲਿਆਂ ਤੇ ਹਿਰਾਸਤੀ ਮੌਤਾਂ ਦੀਆਂ ਸ਼ਿਕਾਇਤਾਂ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਚੁੱਪ ਨੂੰ ਹਾਈ ਕੋਰਟ ’ਚ ਚੁਣੌਤੀ
Ad Position 24