ਪਾਵਰਕਾਮ ਨੇ ਥਰਮਲ ਪਲਾਂਟ ਦੇ ਕਰਮਚਾਰੀਆਂ ਲਈ ਚੁੱਕਿਆ ਵੱਡਾ ਕਦਮ
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਕਰਮਚਾਰੀਆਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਚੰਡੀਗੜ੍ਹ ਵਿਚ ਹੋਈ ਆਪਣੀ 127ਵੀਂ ਬੋਰਡ ਮੀਟਿੰਗ ਦੌਰਾਨ ਥਰਮਲ ਪਲਾਂਟਾਂ ਦੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਨੂੰ ਮਨਜੂਰੀ ਦੇ ਦਿੱਤੀ ਹੈ । ਪੀ.
ਸ
ਸੀ.ਐਮ.ਡੀ. ਡਾ. ਬਸੰਤ ਗਰਗ
10-09-2026
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਕਰਮਚਾਰੀਆਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਚੰਡੀਗੜ੍ਹ ਵਿਚ ਹੋਈ ਆਪਣੀ 127ਵੀਂ ਬੋਰਡ ਮੀਟਿੰਗ ਦੌਰਾਨ ਥਰਮਲ ਪਲਾਂਟਾਂ ਦੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਨੂੰ ਮਨਜੂਰੀ ਦੇ ਦਿੱਤੀ ਹੈ । ਪੀ.ਐਸ.ਪੀ.ਸੀ.ਐਲ. ਨੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਅਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਵਿਚ ਕੰਮ ਕਰ ਰਹੇ ਕਰਮਚਾਰੀਆਂ ਲਈ 1 ਜੁਲਾਈ 2021 ਤੋਂ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਵਲੋਂ ਜਨਰੇਸ਼ਨ ਇਨਸੈਂਟਿਵ ਮਨਜ਼ੂਰ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਮਾਮਲਾ ਬਿਜਲੀ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਵਾਰ-ਵਾਰ ਚੁੱਕੇ ਜਾਣ ਦੇ ਬਾਵਜੂਦ ਕਈ ਸਾਲਾਂ ਤੋਂ ਲੰਬਿਤ ਪਿਆ ਹੋਇਆ ਸੀ । ਪੀ.ਐਸ.ਪੀ.ਸੀ.ਐਲ. ਵਲੋਂ ਇਸ ਇਤਿਹਾਸਕ ਫੈਸਲੇ ਦਾ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਰੋਪੜ) ਅਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ (ਲਹਿਰਾ ਮੁਹੱਬਤ) ਦੇ ਕਰਮਚਾਰੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਸੂਬੇ ਦੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਮਾਰਗਦਰਸ਼ਨ ਅਤੇ ਸਹਿਯੋਗ ਨੇ ਵੀ ਇਸ ਕਰਮਚਾਰੀ-ਹਿਤੈਸ਼ੀ ਫੈਸਲੇ ਨੂੰ ਮਨਜੂਰੀ ਦਿਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ । ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ. ਵਲੋਂ ਇਸ ਮਾਮਲੇ ਲਈ ਢੁੱਕਵੇਂ ਕਦਮ ਚੁੱਕਦਿਆਂ ਮਾਮਲਾ ਬੋਰਡ ਅੱਗੇ ਲਿਆਂਦਾ ਗਿਆ ਅਤੇ ਡਾ. ਗਰਗ ਵਲੋਂ ਜਨਰੇਸ਼ਨ ਇਨਸੈਂਟਿਵ ਮਨਜੂਰ ਕਰ ਦਿੱਤਾ ਗਿਆ । ਇਸ ਫੈਸਲੇ ਬਾਰੇ ਗੱਲ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਕਿਹਾ ਕਿ ਨਿਗਮ ਆਪਣੇ ਕਰਮਚਾਰੀਆਂ ਦੇ ਅਸਲ ਅਤੇ ਲੰਬੇ ਸਮੇਂ ਤੋਂ ਲੰਬਿਤ ਮਸਲਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।