ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਏ ‘ਆਪ’ ਸਰਕਾਰ- ਵੜਿੰਗ
ਚੰਡੀਗੜ੍ਹ, 9 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ‘ਆਪ’ ਆਗੂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ’ਤੇ ਪਲਟਵਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਆਗੂਆਂ ਦੀ ਪ੍ਰਤੀਕਿਰਿਆ ਤੋਂ ਪਤਾ ਚੱਲਦਾ ਹੈ ਕਿ ਰਾਹੁਲ ਗਾਂਧੀ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦਾ ਸੱਚ ਸਾਹਮਣੇ ਲਿਆ ਦਿੱਤਾ ਹੈ ਅਤੇ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਹਾਲਾਤਾਂ ਨੂੰ ਉਜਾਗਰ ਕਰਨ ’ਤੇ ‘ਆਪ’ ਸਰਕਾਰ ਨੂੰ ਦਰਦ ਹੋਇਆ ਹੈ ਪਰ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੇ ਦਰਦ ਨੂੰ ਸਮਝਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਗੰਭੀਰ ਸਮੱਸਿਆ ਵਿੱਚੋਂ ਬਾਹਰ ਕੱਢਣ ਦਾ ਉਪਰਾਲਾ ਕਰਨ।
ਅਜੀਤ ਡੈਸਕ
10-09-2026