09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ. ਸਪਨਾ ਨੰਦਾ ਸਰਬਸੰਮਤੀ ਨਾਲ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟ

ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਯੂਨੀਵਰਸਿਟੀ ਦੀ 2026-2030 ਮਿਆਦ ਲਈ ਹੋ ਰਹੀਆਂ ਸੈਨੇਟ ਚੋਣਾਂ ਵਿਚ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਦੀ ਪ੍ਰਿੰਸੀਪਲ ਡਾ. ਸਪਨਾ ਨੰਦਾ ਨੇ ਤਕਨੀਕੀ ਤੇ ਪ੍ਰੋਫੈਸ਼ਨਲ ਕਾਲਜਾਂ ਦੇ ਪ੍ਰਿੰਸੀਪਲਾਂ ਦੇ ਹਲਕੇ ਤੋਂ ਸਰਬਸੰਮਤੀ ਨਾਲ ਚੋਣ ਜਿੱਤ ਕੇ ਸੈਨੇਟ ਵਿਚ ਆਪਣੀ ਥਾਂ ਬਣਾਈ ਹੈ।

Ad Position 21
repet_subhas-goyals [Copy P29]
ਪੰਜਾਬ ਯੂਨੀਵਰਸਿਟੀ ਦੀ ਸਰਬਸੰਮਤੀ ਨਾਲ ਸੈਨੇਟ ਚੁਣੀ ਗਈ ਡਾ. ਸਪਨਾ ਨੰਦਾ। ਅਜੀਤ ਤਸਵੀਰ 10-09-2026
ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਯੂਨੀਵਰਸਿਟੀ ਦੀ 2026-2030 ਮਿਆਦ ਲਈ ਹੋ ਰਹੀਆਂ ਸੈਨੇਟ ਚੋਣਾਂ ਵਿਚ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਦੀ ਪ੍ਰਿੰਸੀਪਲ ਡਾ. ਸਪਨਾ ਨੰਦਾ ਨੇ ਤਕਨੀਕੀ ਤੇ ਪ੍ਰੋਫੈਸ਼ਨਲ ਕਾਲਜਾਂ ਦੇ ਪ੍ਰਿੰਸੀਪਲਾਂ ਦੇ ਹਲਕੇ ਤੋਂ ਸਰਬਸੰਮਤੀ ਨਾਲ ਚੋਣ ਜਿੱਤ ਕੇ ਸੈਨੇਟ ਵਿਚ ਆਪਣੀ ਥਾਂ ਬਣਾਈ ਹੈ। ਉਹ ਇਸ ਹਲਕੇ ਤੋਂ ਚੁਣੇ ਜਾਣ ਵਾਲੇ ਤਿੰਨ ਆਮ ਫੈਲੋਜ਼ ਵਿਚ ਸ਼ਾਮਿਲ ਹਨ ਅਤੇ ਉਨ੍ਹਾਂ ਦਾ ਨਤੀਜਾ ਸਭ ਤੋਂ ਪਹਿਲਾਂ ਐਲਾਨਿਆ ਗਿਆ । ਪੰਜਾਬ ਯੂਨੀਵਰਸਿਟੀ ਦੀ ਸੈਨੇਟ ਯੂਨੀਵਰਸਿਟੀ ਦੀ ਸਰਵਉੱਚ ਪ੍ਰਬੰਧਕੀ ਸੰਸਥਾ ਹੈ, ਜੋ ਅਕਾਦਮਿਕ, ਪ੍ਰਸ਼ਾਸਨਿਕ, ਵਿੱਤੀ ਤੇ ਨੀਤੀਗਤ ਮਾਮਲਿਆਂ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਚੋਣ ਉਪਰੰਤ ਡਾ. ਨੰਦਾ ਨੇ ਵੋਟਰਾਂ ਵਲੋਂ ਪ੍ਰਗਟਾਏ ਭਰੋਸੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੈਨੇਟ ਵਿਚ ਅਕਾਦਮਿਕ ਉੱਤਮਤਾ, ਪਾਰਦਰਸ਼ਤਾ ਅਤੇ ਅਧਿਆਪਕਾਂ, ਵਿਦਿਆਰਥੀਆਂ ਤੇ ਕਰਮਚਾਰੀਆਂ ਦੇ ਹਿੱਤਾਂ ਨੂੰ ਤਰਜੀਹ ਦੇਣ ਲਈ ਵਚਨਬੱਧ ਹਨ । ਉਨ੍ਹਾਂ ਪੰਜਾਬ ਯੂਨੀਵਰਸਿਟੀ ਦੀ ਅਮੀਰ ਵਿਰਾਸਤ ਨੂੰ ਮਜ਼ਬੂਤ ਕਰਨ ਅਤੇ ਉੱਚ ਸਿੱਖਿਆ ਨਾਲ ਸਬੰਧਤ ਪ੍ਰਗਤੀਸ਼ੀਲ ਨੀਤੀਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਵੀ ਕਹੀ । ਡਾ. ਨੰਦਾ ਨੇ ਤਕਨੀਕੀ ਤੇ ਪ੍ਰੋਫੈਸ਼ਨਲ ਕਾਲਜਾਂ ਨਾਲ ਸਬੰਧਤ ਮੁੱਦਿਆਂ ਤੇ ਲੋੜਾਂ ਨੂੰ ਸੈਨੇਟ ਦੇ ਮੰਚ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਸਾਰੇ ਸਬੰਧਤ ਵਰਗਾਂ ਦੀ ਆਵਾਜ਼ ਨੂੰ ਯੂਨੀਵਰਸਿਟੀ ਦੇ ਨੀਤੀ-ਨਿਰਧਾਰਨ ਵਿਚ ਯੋਗ ਸਥਾਨ ਦਿਵਾਉਣ ਦੀ ਰਹੇਗੀ । ਉਨ੍ਹਾਂ ਦੀ ਚੋਣ ਦਾ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਸਹਿਯੋਗੀਆਂ, ਅਕਾਦਮਿਕ ਵਰਗ, ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਸ਼ੁਭਚਿੰਤਕਾਂ ਵਲੋਂ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੁੱਦੇ ’ਤੇ ਢਿੱਲੋਂ ਵਲੋਂ ਆਸਟ੍ਰੇਲੀਆਈ ਹਾਈ ਕਮਿਸ਼ਨਰ ਨਾਲ ਮੁਲਾਕਾਤ ਅਗਲੀ ਖ਼ਬਰ ਰੰਧਾਵਾ ਤੇ ਪਾਹੜਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Ad Position 24